Tuesday, February 3, 2026

ਲੋਕ ਸਭਾ ਦੀਆਂ 400 ਤੋਂ ਵਧੇਰੇ ਸੀਟਾਂ ‘ਤੇ ਇਤਿਹਾਸਕ ਜਿੱਤ ਹਾਸਲ ਕਰੇਗੀ ਭਾਜਪਾ – ਛੀਨਾ

ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ‘ਚ 543 ਉਮੀਦਵਾਰਾਂ ਦੀ ਚੋਣ ਲਈ 18ਵੀਂ ਲੋਕ ਸਭਾ ਚੋਣਾਂ 19 ਅਪ੍ਰੈਲ ਤੋਂ 1 ਜੂਨ ਤੱਕ ਕਰਵਾਈਆਂ ਜਾਣਗੀਆਂ ਅਤੇ ਮੋਦੀ ਸਰਕਾਰ ਦੀਆਂ ਲੋਕਪੱਖੀ ਅਤੇ ਵਿਕਾਸ ਸਬੰਧੀ ਨੀਤੀਆਂ ਦੇ ਮੱਦੇਨਜ਼ਰ ਲੋਕ ਭਾਰਤੀ ਜਨਤਾ ਪਾਰਟੀ ਦੇ 400 ਤੋਂ ਵਧੇਰੇ ਉਮੀਦਵਾਰਾਂ ਨੂੰ ਜਿਤਾ ਕੇ ਇਕ ਵੱਡੀ ਜਿੱਤ ਇਤਿਹਾਸ ਦੇ ਪੰਨ੍ਹਿਆਂ ‘ਤੇ ਸੁਨਿਹਰੇ ਅੱਖਰਾਂ ਨਾਲ ਦਰਜ਼ ਕਰਵਾਉਣਗੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇਥੇ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਜਾਰੀ ਆਪਣੇ ਪ੍ਰੈਸ ਬਿਆਨ ਰਾਹੀਂ ਕੀਤਾ।
ਛੀਨਾ ਨੇ ਵਿਕਾਸ ਪਹਿਲਕਦਮੀਆਂ ਨੂੰ ਤੇਜ਼ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮਰਪਣ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਸੂਬੇ ਦੀ ਉਨਤੀ ਲਈ ਜਲੰਧਰ, ਬਿਆਸ ਅਤੇ ਮੋਗਾ ਰੇਲਵੇ ਸਟੇਸ਼ਨ ਦਾ ਪੁਨਰ ਵਿਕਾਸ, ਫਿਰੋਜ਼ਪੁਰ ‘ਚ ਪੋਸਟਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਾ, 925 ਕਰੋੜ ਰੁਪਏ ਦੀ ਲਾਗਤ ਵਾਲਾ ਏਮਜ਼ ਬਠਿੰਡਾ ਅਤੇ ਸੰਗਰੂਰ ‘ਚ 449 ਕਰੋੜ ਰੁਪਏ ਦੀ ਲਾਗਤ ਵਾਲਾ 300 ਬਿਸਤਰਿਆਂ ਵਾਲਾ ਪੀ.ਜੀ.ਆਈ.ਐਮ.ਈ.ਆਰ ਸੈਟੇਲਾਈਟ ਸੈਂਟਰ ਦਾ ਅਗਾਜ਼ ਕਰਨਾ, ਪੰਜਾਬ ਦੇ ਆਦਮਪੁਰ ‘ਚ ਨਵੇਂ ਹਵਾਈ ਅੱਡੇ ਦੇ ਟਰਮੀਨਲ ਦੀ ਸਥਾਪਨਾ ਆਦਿ ਵਿਸ਼ੇਸ਼ ਵਿਕਾਸ ਕਾਰਜ਼ ਉਲੀਕੇ ਗਏ।
ਛੀਨਾ ਨੇ ਪਬਲਿਕ ਮੀਟਿੰਗ ਦੌਰਾਨ 7 ਪੜ੍ਹਾਵਾਂ *ਚ ਹੋਣ ਵਾਲੀਆਂ ਚੋਣਾਂ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਸਾਲ 2019 ਦੀਆਂ ਆਮ ਚੋਣਾਂ ਨੂੰ ਪਛਾੜਦੇ ਹੋਏ, ਦੁਨੀਆਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਚੋਣ ਹੋਵੇਗੀ ਅਤੇ ਭਾਰਤ ‘ਚ ਸਭ ਤੋਂ ਲੰਬੇ ਸਮੇਂ ਤੱਕ ਚੱਲਣ ਵਾਲੀਆਂ ਆਮ ਚੋਣਾਂ ਹੋਣਗੀਆਂ।ਉਨ੍ਹਾਂ ਕਿਹਾ ਕਿ ਸੂਬੇ ‘ਚ ਭਾਜਪਾ 13 ਸੀਟਾਂ *ਤੇ ਇਤਿਹਾਸਕ ਜਿੱਤ ਹਾਸਲ ਕਰੇਗੀ।ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਲੁਭਾਉਣੇ ਸੁਪਨਿਆਂ ਨਾਲ ਵੋਟਾਂ ਹਾਸਲ ਕਰਕੇ ਭੋਲੀ ਜਨਤਾ ਨਾਲ ਧੋਖਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਸ ਵਾਰ ਸੂਬੇ ਦੀ ਜਨਤਾ ਦੇਸ਼ ਦੀ ਵਾਂਗਡੋਰ ਮੋਦੀ ਨੂੰ ਸੌਂਪਣ ਲਈ ਉਤਾਵਲੀ ਹੋ ਕੇ 1 ਜੂਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀ ਹੈ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …