ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜ਼ਿ) ਦੀ ਮਾਨਾਂਵਾਲਾ ਬ੍ਰਾਂਚ ਵਿਖੇ ਇਨਰ ਵੀਲ ਕਲੱਬ ਆਫ਼
ਅੰਮ੍ਰਿਤਸਰ ਪੋ੍ਰ ਅਤੇ ਇਨਰ ਵੀਲ ਕਲੱਬ ਬਟਾਲਾ ਵੱਲੋਂ ਪਿੰਗਲਵਾੜਾ ਮੁੱਖੀ ਡਾ. ਇੰਦਰਜੀਤ ਕੌਰ ਨੂੂੰ ਮਨੁੱਖਤਾ ਦੀ ਭਲਾਈ ਲਈ ਦਿੱਤੀਆਂ ਜਾ ਰਹੀਆਂ ਸੇਵਾਵਾਂ ਕਾਰਨ ਮਾਰਗਰੈਟ ਗੋਲਡਿੰਗ (ਐਮ.ਡੀ) ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਡਾ. ਸਤਿੰਦਰ ਕੌਰ ਨਿੱਜ਼ਰ ਅਤੇ ਕਲੱਬ ਮੈਂਬਰਾਂ ਨੇ ਕਿਹਾ ਕਿ ਉਹ ਡਾ. ਇੰਦਰਜੀਤ ਕੌਰ ਨੂੰ ਇਹ ਸਨਮਾਨ ਸੌਂਪ ਕੇ ਮਾਨ ਮਹਿਸੂਸ ਕਰ ਰਹੇ ਹਨ।ਉਹਨਾਂ ਨੇ ਕਿਹਾ ਕਿ ਪਿੰਗਲਵਾੜਾ ਸੰਸਥਾ ਵਲੋਂ ਸਮਾਜ ਪ੍ਰਤੀ ਆਪਣੀਆਂ ਬੇਮਿਸਾਲ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।ਇਸ ਲਈ ਉਨਾਂ ਦੀ ਅੇਵਾਰਡ ਲਈ ਚੋਣ ਕੀਤੀ ਗਈ ਹੈ।
ਡਾ. ਸਤਿੰਦਰ ਕੌਰ ਨਿੱਜ਼ਰ ਨੇ ਦੱਸਿਆ ਕਿ ਅੱਜ ਆਏ ਹੋਏ ਸਾਰੇ ਮੈਂਬਰਾਂ ਨੇ ਮਾਨਾਂਵਾਲਾ ਬ੍ਰਾਂਚ ਦੀਆਂ ਵੱਖ-ਵੱਖ ਵਾਰਡਾਂ ਤੇ ਵਿਭਾਗਾਂ ਨੂੰ ਨੇੜਿਓਂ ਦੇਖਿਆ ਹੈ।ਉਹ ਸੰਸਥਾ ਵੱਲੋਂ ਸੁਚੱਜੇ ਢੰਗ ਨਾਲ ਚਲਾਏ ਜਾ ਰਹੇ ਕੰਮਾਂ ਨੂੰ ਦੇਖ ਕੇ ਬੜੇ ਪ੍ਰਭਾਵਿਤ ਹੋਏ ਹਨ।ਉਹਨਾਂ ਨੇ ਕਿਹਾ ਕਿ ਉਹਨਾਂ ਦਾ ਕਲੱਬ 100 ਤੋਂ ਵੱਧ ਦੇਸ਼ਾਂ ਵਿੱਚ ਕਰੀਬ ਡੇਢ ਲੱਖ ਮੈਂਬਰਾਂ ਨਾਲ ਚੱਲ ਰਿਹਾ ਹੈ।
ਇਸ ਸਨਮਾਨ ਸਮਾਰੋਹ ਦੌਰਾਨ ਭਗਤ ਪੂਰਨ ਸਿੰਘ ਸਕੂਲ ਫ਼ਾਰ ਦੀ ਡੈਫ ਅਤੇ ਭਗਤ ਪੂਰਨ ਸਿੰਘ ਸਕੂਲ਼ ਫ਼ਾਰ ਸਪੈਸ਼ਲ ਐਜੂਕੇਸ਼ਨ ਮਾਨਾਂਵਾਲਾ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪੋ੍ਰਗਰਾਮ ਪੇਸ਼ ਕੀਤਾ ਗਿਆ।ਭਗਤ ਪੂਰਨ ਸਿੰਘ ਸਕੂਲ਼ ਫ਼ਾਰ ਸਪੈਸ਼ਲ ਐਜੂਕੇਸ਼ਨ ਮਾਨਾਂਵਾਲਾ ਦੇ ਅੰਤਰਰਾਸ਼ਟਰੀ ਪੱਧਰ ਤੇ ਜੇਤੂ ਖਿਡਾਰੀਆਂ ਨੂੰ ਵੀ ਕਲੱਬ ਵੱਲੋਂ ਇਨਾਮ ਦਿੱਤੇ ਗਏ। ਡਾ. ਇੰਦਰਜੀਤ ਕੌਰ ਅਤੇ ਮੈਡਮ ਅਬਨਾਸ਼ ਕੌਰ ਕੰਗ ਚੇਅਰਪਰਸਨ ਪਿੰਗਲਵਾੜਾ ਸੋਸਾਇਟੀ ਆਫ਼ ਓਨਟਾਰੀਓ ਨੇ ਸਾਂਝੇ ਤੌਰ ‘ਤੇ ਕਲੱਬ ਦੇ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਉਹਨਾਂ ਨੂੰ ਸਨਮਾਨ ਚਿੰਨ ਭੇਂਟ ਕੀਤੇ। ਡਾ. ਇੰਦਰਜੀਤ ਕੌਰ (ਰੇਨੂੰ) ਵਲੋਂ ਸਟੇਜ਼ ਸੰਚਾਲਨ ਬੜੇ ਸੁਚੱਜੇ ਢੰਗ ਨਾਲ ਕੀਤਾ ਗਿਆ।
ਇਸ ਮੌਕੇ ਮੁਖਤਾਰ ਸਿੰਘ ਗੁਰਾਇਆ ਆਨਰੇਰੀ ਸਕੱਤਰ, ਪਰਮਿੰਦਰਜੀਤ ਸਿੰਘ ਭੱਟੀ, ਮੈਡਮ ਸੁਰਿੰਦਰ ਕੌਰ ਭੱਟੀ, ਡਾ. ਇੰਦਰਜੀਤ ਕੌਰ (ਰੇਨੂੰ), ਡਾ. ਅਮਰਜੀਤ ਸਿੰਘ ਗਿੱਲ, ਪ੍ਰਿੰਸੀਪਲ ਅਨੀਤਾ ਬੱਤਰਾ ਅਤੇ ਵੱਖ-ਵੱਖ ਵਾਰਡਾਂ ਅਤੇ ਵਿਭਾਗਾਂ ਦੇ ਇੰਚਾਰਜ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media