Friday, July 19, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਪ੍ਰੀ-ਪ੍ਰਾਇਮਰੀ ਸੈਕਸ਼ਨ ਦਾ ਸਲਾਨਾ ਇਨਾਮ ਵੰਡ ਸਮਾਗਮ

ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਅੱਜ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਸਮਾਰੋਹ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ, ਮੀਤ ਪ੍ਰਧਾਨ ਜਗਜੀਤ ਸਿੰਘ, ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਐਡੀਸ਼ਨਲ ਆਨਰੇਰੀ ਸਕੱਤਰ ਅਤੇ ਮੈਂਬਰ ਇੰਚਾਰਜ਼ ਜੀ.ਟੀ ਰੋਡ ਸਕੂਲ ਸੁਖਜਿੰਦਰ ਸਿੰਘ ਪ੍ਰਿੰਸ ਨੇ ਇਸ ਸਮਾਗਮ ਵਿੱਚ ੳੇੁਚੇਚੇ ਤੌਰ ‘ਤੇ ਸ਼ਿਕਰਤ ਕੀਤੀ।
ਸਮਾਰੋਹ ਦਾ ਆਰੰਭ ਸਕੂਲ ਸ਼ਬਦ ਦੁਆਰਾ ਕੀਤਾ ਗਿਆ।ਸਕੂਲ ਪਿ੍ਰੰਸੀਪਲ ਮਨਦੀਪ ਸਿੰਘ ਨੇ ਮੁੱਖ ਮਹਿਮਾਨ, ਆਏ ਹੋਏ ਮਹਿਮਾਨਾਂ ਅਤੇ ਬੱਚਿਆ ਦੇ ਮਾਪਿਆਂ ਨੂੰ ‘ਜੀ ਆਇਆਂ’ ਆਖਿਦਆਂ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਇੱਕ ਰਿਪੋਰਟ ਪੇਸ਼ ਕੀਤੀ। ਛੋਟੇ-ਛੋਟੇ ਬੱਚਿਆਂ ਨੇ ਸੁਆਗਤੀ ਨਾਚ ਰਾਹੀਂ ਆਏ ਮਹਿਮਾਨਾਂ ਦਾ ਸੁਆਗਤ ਕੀਤਾ।ਬੱਚਿਆਂ ਨੇ ‘ਮਾਈਮਸ’ (ਥੀਮ ਡਾਂਸ) ਦੁਆਰਾ ਪਿਤਾ ਦੀ ਸ਼ਖਸੀਅਤ ਨੂੰ ਬਹੁਤ ਵਧੀਆ ਤਰੀਕੇ ਨਾਲ ਪੇਸ਼ ਕਰਦਿਆਂ ਪਿਤਾ ਪ੍ਰਤੀ ਆਪਣਾ ਪਿਆਰ ਅਤੇ ਸਨਮਾਨ ਪ੍ਰਗਟ ਕਰਕੇ ਹਾਜ਼ਰ ਮਹਿਮਾਨਾਂ ਨੂੰ ਭਾਵੁਕ ਕਰ ਦਿੱਤਾ।ਪ੍ਰਧਾਨ ਡਾ: ਨਿੱਜਰ ਨੇ ਨੰਨ੍ਹੇ-ਮੁਨ੍ਹੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਮਤਿਹਾਨਾਂ ਵਿੱਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਅਧਿਆਪਕਾਂ, ਬੱਚਿਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਗਈ।ਹੋਰਨਾਂ ਅਹੁੱਦੇਦਾਰਾਂ ਨੇ ਦੁਆਰਾ ਬੱਚਿਆਂ ਨੂੰ ਜੀਵਨ ਵਿੱਚ ਇਸੇ ਤਰ੍ਹਾਂ ਮਿਹਨਤ ਕਰਕੇ ਅੱਗੇ ਵੱਧਣ ਦੀ ਪ੍ਰੇਰਣਾ ਦਿੱਤੀ।ਪ੍ਰੋਗਰਾਮ ਦੇ ਅੰਤ ‘ਚ ਬੱਚਿਆਂ ਨੇ ਪੰਜਾਬੀ ਸਭਿਆਚਾਰ ਦਾ ਅਨਿਖੜਵਾਂ ਅੰਗ ਪੰਜਾਬੀ ਲੋਕ ਨਾਚ ‘ਭੰਗੜਾ ਪੇਸ਼ ਕੀਤਾ।ਪ੍ਰਿੰਸੀਪਲ ਮਨਦੀਪ ਸਿੰਘ ਨੇ ਪ੍ਰੋਗਰਾਮ ਦੇ ਸਫਲ ਆਯੋਜਨ ਦਾ ਸਿਹਰਾ ਪ੍ਰਾਇਮਰੀ ਵਿੰਗ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਕਿਰਨਜੋਤ ਕੌਰ ਅਤੇ ਸ਼੍ਰੀਮਤੀ ਮਨਵਿੰਦਰ ਕੌਰ ਭੁੱਲਰ ਦੀ ਅਣਥੱਕ ਮਿਹਨਤ ਅਤੇ ਯਤਨਾਂ ਨੂੰ ਦਿੱਤਾ।

Check Also

ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦੇ ਅੰਤਰ ਜ਼ੋਨ ਫੁੱਟਬਾਲ ਟੂਰਨਾਮੈਂਟ ਦਾ ਆਯੋਜਨ

ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦਾ ਅੰਤਰ-ਜ਼ੋਨ ਫੁੱਟਬਾਲ ਟੂਰਨਾਮੈਂਟ …