Sunday, January 26, 2025

ਖ਼ਾਲਸਾ ਕਾਲਜ ਵਿਖੇ ‘ਫੂਡ ਇੰਡਸਟਰੀ ਵਿੱਚ ਈ-ਵੇਸਟ: ਨਤੀਜੇ ਅਤੇ ਨਿਵਾਰਣ’ ਬਾਰੇ ਸੈਮੀਨਾਰ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੂਡ ਸਾਇੰਸ ਅਤੇ ਟੈਕਨਾਲੋਜੀ ਵਿਭਾਗ ਵੱਲੋਂ ਫੂਡ ਸਾਇੰਸ ਸੋਸਾਇਟੀ ਦੇ ਸਹਿਯੋਗ ਨਾਲ ‘ਭੋਜਨ ਉਦਯੋਗ ’ਚ ਈ-ਵੇਸਟ: ਨਤੀਜੇ ਅਤੇ ਨਿਵਾਰਣ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਸਮਾਗਮ ਦਾ ਉਦੇਸ਼ ਭੋਜਨ ਖੇਤਰ ’ਚ ਇਲੈਕਟ੍ਰਾਨਿਕ ਰਹਿੰਦ-ਖੂੰਹਦ ਦੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਟਿਕਾਊ ਹੱਲ ਦੀ ਖੋਜ਼ ਕਰਨਾ ਸੀ।
ਵਾਤਾਵਰਣ ਦੇ ਸਬੰਧੀ ਜਾਣੀ ਜਾਂਦੀ ‘ਪਹਿਲ’ ਨਾਮਕ ਪ੍ਰਸਿੱਧ ਸੰਸਥਾ ਵੱਲੋਂ ਵਿਸ਼ੇਸ਼ ਤੌਰ ’ਤੇ ਡਾ. ਰਾਜਨ ਸ਼ਰਮਾ ਅਤੇ ਮੋਹਿਤ ਰੂਬਲ ਨੇ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਭੋਜਨ ਉਦਯੋਗ ‘ਚ ਇਲੈਕਟ੍ਰਾਨਿਕ ਰਹਿੰਦ-ਖੂੰਹਦ ਵਲੋਂ ਦਰਪੇਸ਼ ਚੁਣੌਤੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੂਰਗਾਮੀ ਨਤੀਜਿਆਂ ਅਤੇ ਸੰਭਾਵੀ ਉਪਚਾਰਾਂ ’ਤੇ ਚਾਨਣਾ ਪਾਇਆ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਡਾਇਰੈਕਟਰ ਡਾ. ਐਮ.ਐਸ ਬੱਤਰਾ, ਵਿਭਾਗ ਮੁਖੀ ਡਾ. ਮਨਬੀਰ ਸਿੰਘ, ਜਥੇਬੰਦਕ ਸਕੱਤਰ ਡਾ. ਗੁਰਸ਼ਰਨ ਕੌਰ ਦੀ ਮੌਜ਼ੂਦਗੀ ’ਚ ਇਲੈਕਟ੍ਰਾਨਿਕ ਰਹਿੰਦ-ਖੂੰਹਦ ਅਤੇ ਭੋਜਨ ਉਦਯੋਗ ਦੇ ਇੰਟਰਸੈਕਸ਼ਨ ਸਬੰਧੀ ਮਹੱਤਤਾ ‘ਤੇ ਚਾਨਣਾ ਪਾਇਆ।ਡਾ. ਸ਼ਰਮਾ ਅਤੇ ਰੂਬਲ ਨੇ ਸਾਂਝੇ ਤੌਰ ’ਤੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇੰਟਰਐਕਟਿਵ ਸੈਸ਼ਨ ’ਚ ਸ਼ਾਮਿਲ ਕਰਦਿਆਂ ਫੂਡ ਪ੍ਰੋਸੈਸਿੰਗ ’ਚ ਵਰਤੇ ਜਾਣ ਵਾਲੇ ਇਲੈਕ੍ਰਾਨਿਕ ਉਪਕਰਣਾਂ ਦੇ ਜ਼ਿੰਮੇਵਾਰ ਨਿਪਟਾਰੇ ਦੀ ਲੋੜ ’ਤੇ ਜ਼ੋਰ ਦਿੱਤਾ।ਉਨ੍ਹਾਂ ਨਵੀਨਤਾਕਾਰੀ ਤਰੀਕਿਆਂ ਅਤੇ ਤਕਨਾਲੋਜੀਆਂ ਬਾਰੇ ਚਰਚਾ ਕੀਤੀ, ਜਿਨ੍ਹਾਂ ਨੂੰ ਭੋਜਨ ਖੇਤਰ ’ਚ ਈ-ਵੇਸਟ ਦੇ ਵਾਤਾਵਰਣ ਪ੍ਰਭਾਵਾਂ ਨੂੰ ਘੱਟ ਕਰਨ ਲਈ ਵਰਤਿਆ ਜਾ ਸਕਦਾ ਹੈ।
ਡਾ. ਮਹਿਲ ਸਿੰਘ ਨੇ ਅਕਾਦਮਿਕਤਾ ਅਤੇ ਉਦਯੋਗ ’ਚ ਟਿਕਾਊ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਅਨੁਸ਼ਾਸਨੀ ਵਿਚਾਰ-ਵਟਾਂਦਰੇ ਦੀ ਮਹੱਤਤਾ ਨੂੰ ਉਜ਼ਾਗਰ ਕਰਦਿਆਂ ਪਹਿਲਕਦਮੀ ਦੀ ਸ਼ਲਾਘਾ ਕੀਤੀ।ਬੱਤਰਾ ਨੇ ਈ-ਕੂੜੇ ਦੇ ਮਾੜੇ ਪ੍ਰਭਾਵਾਂ ਨੂੰ ਘਟਾਉਣ ਲਈ ਵਿਹਾਰਕ ਹੱਲਾਂ ਨੂੰ ਲਾਗੂ ਕਰਨ ’ਚ ਹੁਨਰ ਵਿਕਾਸ ਦੀ ਭੂਮਿਕਾ ’ਤੇ ਜ਼ੋਰ ਦਿੱਤਾ। ਡਾ. ਮਨਬੀਰ ਸਿੰਘ ਨੇ ਅਜਿਹੀ ਭਾਈਵਾਲੀ ਖੇਤਰ ’ਚ ਉਨਤੀ ਸਬੰਧੀ ਅਕਾਦਮਿਕ ਅਤੇ ਉਦਯੋਗ ਦੇ ਮਾਹਿਰਾਂ ਵਿਚਕਾਰ ਸਹਿਯੋਗ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਇਸ ਸੈਮੀਨਾਰ ਨੇ ਗਿਆਨ ਦੇ ਆਦਾਨ-ਪ੍ਰਦਾਨ ਲਈ ਇਕ ਪਲੇਟਫਾਰਮ ਵਜੋਂ ਕੰਮ ਕੀਤਾ ਅਤੇ ਭੋਜਨ ਉਦਯੋਗ ’ਚ ਈ-ਕੂੜੇ ਦੇ ਵਾਤਾਵਰਣਕ ਪ੍ਰਭਾਵਾਂ ਦੀ ਡੂੰਘੀ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਜਥੇਬੰਦਕ ਸਕੱਤਰ ਡਾ. ਗੁਰਸ਼ਰਨ ਕੌਰ ਨੇ ਡਾ. ਸ਼ਰਮਾ ਅਤੇ ਕੀਤਾ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਮੋਬਾਇਲ ਫੋਨ ਸੁਵਿਧਾ ਜਾਂ ਦੁਵਿਧਾ ’ਤੇ ਲੈਕਚਰ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ …