Wednesday, December 31, 2025

ਮਜੀਠੀਆ ਦੇ ਸਿਆਸੀ ਸਲਾਹਕਾਰ ਐਡਵੋਕੇਟ ਪਰਾਸ਼ਰ ਦਾ ਭਾਜਪਾ ’ਚ ਸ਼ਾਮਲ ਹੋਣ ’ਤੇ ਸਵਾਗਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਐਡਵੋਕੇਟ ਰਾਕੇਸ਼ ਪਰਾਸ਼ਰ ਵਲੋਂ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਦੀ ਮੌਜ਼ੂਦਗੀ ਵਿੱਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਭਾਜਪਾ ਪਰਿਵਾਰ ਦਿਨ ਪ੍ਰਤੀ ਦਿਨ ਵੱਡਾ ਅਤੇ ਮਜ਼ਬੂਤ ਹੁੰਦਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਐਡਵੋਕੇਟ ਪਰਾਸ਼ਰ  ਅਕਾਲੀ ਦਲ ਲੀਗਲ ਸੈਲ ਦੇ ਆਗੂ ਅਤੇ ਪੰਜਾਬ ਬ੍ਰਾਹਮਣ ਸਭਾ ਦੇ ਮੀਤ ਪ੍ਰਧਾਨ ਵੀ ਹਨ।ਐਡਵੋਕੇਟ ਪਰਾਸ਼ਰ ਦਾ ਭਾਜਪਾ ਵਿੱਚ ਆਉਣ ’ਤੇ ਸਵਾਗਤ ਕਰਨ ਵਾਲਿਆਂ ਵਿੱਚ ਪੰਜਾਬ ਭਾਜਪਾ ਬੁਲਾਰੇ ਪ੍ਰੋ. ਗੁਰਵਿੰਦਰ ਸਿੰਘ ਮੰਮਣਕੇ, ਕੋਰ ਕਮੇਟੀ ਮੈਂਬਰ ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰ ਪਾਲ ਸਿੰਘ ਰੰਧਾਵਾ, ਜਨਰਲ ਸਕੱਤਰ ਪੰਜਾਬ ਹਰਦੀਪ ਸਿੰਘ ਗਿੱਲ, ਆਲਮਬੀਰ ਸਿੰਘ ਸੰਧੂ, ਐਡਵੋਕੇਟ ਲਖਵਿੰਦਰ ਸਿੰਘ ਪਟਿਆਲਾ, ਐਡਵੋਕੇਟ ਸਰਤਾਜ ਸਿੰਘ, ਐਡਵੋਕੇਟ ਪ੍ਰਮਿੰਦਰਜੀਤ ਤੇ ਰਾਜਪਾਲ ਚੌਹਾਨ ਵੀ ਸ਼ਾਮਲ ਹਨ।

 

Check Also

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਸ੍ਰੀ ਗੁਰੂ ਤੇਗ ਬਹਾਦਰ ਜੀ, ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀ …