Friday, July 5, 2024

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

ਅੰਮ੍ਰਿਤਸਰ, 19 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੇ ਸਾਇੰਸ ਵਿਭਾਗ ਨੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ। ਜਿਸ ਦਾ ਵਿਸ਼ਾ ਵਿਕਸਿਤ ਭਾਰਤ ਲਈ ਸਵਦੇਸ਼ੀ ਤਕਨੀਕਾਂ ਦੇ ਬਾਰੇੇ ਸੀ।ਇਸ ਵਿੱਚ ਕਾਲਜ ਦੇ ਲਗਭਗ 170 ਬੀ.ਐਸ.ਸੀ ਮੈਡੀਕਲ, ਨਾਨ-ਮੈਡੀਕਲ ਅਤੇ ਬਾਇਓਟੈਕਨਾਲੋਜੀ ਦੀਆਂ ਵਿਦਿਆਰਥਣਾਂ ਨੇ ਚਾਰਟ, ਮਾਡਲ ਅਤੇ ਕੋਲਾਜ ਬਣਾ ਕੇ ਇਸ ਸਮਾਗਮ ਵਿੱਚ ਭਾਗ ਲਿਆ।ਵਿਦਿਆਰਥਣਾਂ ਨੇ ਖੇਡਾਂ ਅਤੇ ਪ੍ਰਯੋਗਾਂ ਰਾਹੀਂ ਵਿਗਿਆਨ ਦੇ ਬੁਨਿਆਦੀ ਸਿਧਾਂਤਾਂ ਦੀ ਵਿਆਖਿਆ ਕੀਤੀ।ਸਮਾਗਮ ਦੌਰਾਨ ਕੁਇਜ਼ ਵੀ ਕਰਵਾਈ ਗਈ।
ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕਿਹਾ ਕਿ ਵਿਗਿਆਨ ਦੇਸ਼ ਦੀ ਤਰੱਕੀ ਅਤੇ ਵਿਕਾਸ ਵਿੱਚ ਅਹਿਮ ਰੋਲ ਅਦਾ ਕਰ ਸਕਦਾ ਹੈ।ਵਿਗਿਆਨਕ ਖੇਤਰ ਵਿੱਚ ਭਾਰਤ ਨੂੰ ਵਿਸ਼ਵ ਪੱਧਰ ’ਤੇ ਮੋਹਰੀ ਬਣਾਉਣ ਲਈ ਵਿਦਿਆਰਥਣਾਂ ਵਿੱਚ ਵਿਗਿਆਨਕ ਹੁਨਰ ਨੂੰ ਨਿਖਾਰਣ ਦੀ ਲੋੜ ਹੈ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …