Friday, July 5, 2024

ਅਮਰੀਕਾ `ਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਭਾਜਪਾ `ਚ ਸ਼ਾਮਲ

ਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ) – ਅਮਰੀਕਾ `ਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਅੱਜ ਭਾਜਪਾ `ਚ ਸ਼ਾਮਲ ਹੋ ਗਏ ਹਨ।ਉਨ੍ਹਾਂ ਨੂੰ ਨਵੀਂ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਨੇ ਰਸਮੀ ਤੌਰ ’ਤੇ ਭਾਜਪਾ ਵਿੱਚ ਸ਼ਾਮਲ ਕੀਤਾ।ਭਾਜਪਾ ਦੇ ਜਨਰਲ ਸਕੱਤਰ ਤਰੁਨ ਚੁੱਘ ਅਤੇ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੀ ਮੌਜ਼ੂਦ ਸਨ।ਵਿਨੋਦ ਤਾਵੜੇ ਨੇ ਸਰਦਾਰ ਸੰਧੂ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਸਮੇਂ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਉਨਾਂ ਨੇ ਦੇਸ਼ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਭਾਰਤ ਦਾ ਝੰਡਾ ਬੁਲੰਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਧੂ ਦੇ ਦਾਦਾ ਸਰਦਾਰ ਤੇਜਾ ਸਿੰਘ ਸਮੁੰਦਰੀ ਦਾ ਨਾ ਕੇਵਲ ਗੁਰਦੁਆਰਾ ਸੁਧਾਰ ਲਹਿਰ, ਸਗੋਂ ਦੇਸ਼ ਦੇ ਅਜ਼ਾਦੀ ਸੰਘਰਸ਼ ਵਿਚ ਵੀ ਅਹਿਮ ਯੋਗਦਾਨ ਰਿਹਾ।ਸੰਧੂ ਦੇ ਮਾਤਾ ਪਿਤਾ ਦੀ ਸਿੱਖਿਆ ਦੇ ਖੇਤਰ ਵਿੱਚ ਅਹਿਮ ਦੇਣ ਹੇ।ਪਿਤਾ ਸਰਦਾਰ ਬਿਸ਼ਨ ਸਿੰਘ ਸਮੁੰਦਰੀ ਪ੍ਰਸਿੱਧ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਰਹੇ ਹਨ।ਉਨ੍ਹਾਂ ਕਿਹਾ ਕਿ ਤਰਨਜੀਤ ਸਿੰਘ ਸੰਧੂ ਇੱਕ ਤਜ਼ਰਬੇਕਾਰ ਸ਼ਖਸ਼ੀਅਤ ਹਨ, ਅਜਿਹੇ ਵਿਅਕਤੀ ਦੀ ਭਾਜਪਾ ਅਤੇ ਦੇਸ਼ ਨੂੰ ਸਖ਼ਤ ਜ਼ਰੂਰਤ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਕਾਸ ਮੁਖੀ ਯੋਜਨਾਵਾਂ ਨੂੰ ਲਾਗੂ ਕਰਨ ਤੋਂ ਇਲਾਵਾ ਪੰਜਾਬ ਨੂੰ ਨਵੀਂ ਦਿਸ਼ਾ ਤੇ ਦਸ਼ਾ ’ਚ ਲਿਆਉਣਾ ਚਾਹੁੰਦੇ ਹਨ।ਪ੍ਰਧਾਨ ਮੰਤਰੀ ਮੋਦੀ ਵਿਕਾਸ ਯੋਜਨਾਵਾਂ ਨੂੰ ਲੈ ਕੇ ਦੇਸ਼ ਨੂੰ ਗਰੰਟੀ ਦੇਣੀ ਚਾਹੁੰਦੇ ਹਨ, ਸਰਦਾਰ ਸੰਧੂ ਉਨ੍ਹਾਂ ਗਰੰਟੀਆਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨਗੇ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …