ਅੰਮ੍ਰਿਤਸਰ, 20 ਮਾਰਚ (ਜਗਦੀਪ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾਦਾਰ ਵਜੋਂ ਸੇਵਾ ਨਿਭਾਅ ਰਹੇ ਬਲਵਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਉਨਾਂ ਵਲੋਂ ਬਲਵਿੰਦਰ ਸਿੰਘ ਦੀ ਪਤਨੀ ਬੀਬੀ ਸਰਬਜੀਤ ਕੌਰ ਨੂੰ ਮੁਲਾਜ਼ਮ ਭਲਾਈ ਸਕੀਮ ਤਹਿਤ 61 ਹਜ਼ਾਰ ਰੁਪਏ ਦਾ ਚੈਕ ਸੌਂਪਿਆ ਗਿਆ। ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਨਿਸ਼ਾਨ ਸਿੰਘ, ਅਕਾਊਂਟੈਂਟ ਗੁਰਦੀਪ ਸਿੰਘ ਥੋਬਾ ਤੇ ਸੁਖਪਾਲ ਸਿੰਘ ਵੀ ਮੌਜ਼ੂਦ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media