ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ (ਰਜਿ.) ਨਵੀਂ ਦਿੱਲੀ ਵੱਲੋਂ ਸਿੱਖ
ਹਿਊਮਨ ਡਿਵੈਲਪਮੈਂਟ ਫਾਉਂਡੇਸ਼ਨ ਯੂ.ਐਸ.ਏ ਦੇ ਸਹਿਯੋਗ ਨਾਲ ਵਜ਼ੀਫਾ ਵੰਡ ਸਮਾਰੋਹ ਕਰਵਾਇਆ ਗਿਆ।ਕੌਂਸਲ ਵੱਲੋਂ ਕਾਲਜ ਦੀਆਂ ਹੋਣਹਾਰ ਅਤੇ ਜ਼ਰੂਰਤਮੰਦ ਵਿਦਿਆਰਥਣਾਂ ਨੂੰ 30 ਲੱਖ ਦੇ ਕਰੀਬ ਦੀ ਰਾਸ਼ੀ ਪ੍ਰਦਾਨ ਕੀਤੀ ਗਈ।ਇਸ ਸਮਾਰੋਹ ’ਚ ਸੰਸਥਾ ਦੇ ਪ੍ਰਧਾਨ ਨਰਿੰਦਰ ਸਿੰਘ ਨੇ ਮੁੱਖ ਮਹਿਮਾਨ ਅਤੇ ਬਿਕਰਮਜੀਤ ਸਿੰਘ, ਇੰਦਰਪ੍ਰੀਤ ਸਿੰਘ ਸੰਧੂ, ਵਰਿਆਮ ਸਿੰਘ ਅਤੇ ਡਾ. ਐਚ.ਪੀ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਪ੍ਰੋਗਰਾਮ ਦਾ ਆਰੰਭ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਵੱਲੋਂ ਰਸਮੀ ਸਵਾਗਤ ਨਾਲ ਕੀਤਾ ਗਿਆ।ਇਸ ਉਪਰੰਤ ਵਰਿੰਦਰ ਸਿੰਘ ਨੇ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਸੰਸਥਾ ਮੁੱਖ ਤੌਰ ’ਤੇ ਲੋੜਵੰਦ ਅਤੇ ਯੋਗ ਵਿਦਿਆਰਥੀਆਂ ਦੀ ਉਨਤੀ ਨੂੰ ਯਕੀਨੀ ਬਣਾਉਣ ਲਈ ਹਮੇਸ਼ਾਂ ਵਚਨਬੱਧ ਹੈ।ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਹਮੇਸ਼ਾਂ ਤੁਰਦੇ ਰਹਿਣ ਲਈ ਪ੍ਰੇਰਿਤ ਕੀਤਾ।ਵਰਿਆਮ ਸਿੰਘ ਨੇ ਸਮੂਹ ਸਰੋਤਿਆਂ ਨੂੰ ਆਪਣੀ ਕਿਰਤ ਕਮਾਈ ’ਚੋਂ ਦਸਵੰਧ ਕੱਢਣ ਦੀ ਪ੍ਰੇਰਣਾ ਦਿੰਦਿਆਂ ਸਿੱਖੀ ਸਿਧਾਂਤਾ ਬਾਰੇੇ ਚਾਨਣਾ ਪਾਇਆ।ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਉਕਤ ਸੰਸਥਾ ਦੁਆਰਾ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥਣਾਂ ਨੂੰ ਲਗਭਗ 30 ਲੱਖ ਦੀ ਧਨ ਰਾਸ਼ੀ ਪ੍ਰਦਾਨ ਕੀਤੀ ਗਈ ਹੈ।ਸੰਸਥਾ ਵਲੋਂ ਡਾ. ਸੁਰਿੰਦਰ ਕੌਰ, ਡਾ. ਐਚ.ਪੀ ਸਿੰਘ ਅਤੇ ਵਰਿਆਮ ਸਿੰਘ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਪੰਜਾਬੀ ਵਿਭਾਗ ਮੁਖੀ ਸ੍ਰੀਮਤੀ ਰਵਿੰਦਰ ਕੌਰ ਨੇ ਸਮੂਹ ਮਹਿਮਾਨਾਂ ਅਤੇ ਸਰੋਤਿਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਡਾ. ਜਸਵਿੰਦਰ ਸਿੰਘ ਅਤੇ ਉਂਕਾਰ ਸਿੰਘ ਨੇ ਪ੍ਰੋਗਰਾਮ ਦਾ ਸੰਚਾਲਨ ਕੀਤਾ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media