Friday, July 5, 2024

ਜਿਲ੍ਹਾ ਪੱਧਰੀ ਯੁਵਕ ਮੇਲੇ ‘ਚ ਛਾਏ ਯੂਨੀਵਰਸਿਟੀ ਦੇ ਕਲਾਕਾਰ ਵਿਦਿਆਰਥੀ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਕਲਾਕਾਰ ਵਿਦਿਆਰਥੀ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵਲੋਂ ਆਯੋਜਿਤ ਪਹਿਲੇ ਓਪਨ ਜਿਲ੍ਹਾ ਪੱਧਰੀ ਯੁਵਕ ਮੇਲੇ ਵਿੱਚ ਛਾ ਗਏ।ਜਦੋਂ ਉਹਨਾਂ ਨੇ ਵਾਰ, ਕਲੀ ਅਤੇ ਕਵੀਸ਼ਰੀ ਵਿੱਚ ਆਪਣੇ ਜੌਹਰ ਵਿਖਾਏ।ਸੰਗੀਤ ਦੀਆਂ ਤਿੰਨੇ ਵੰਨਗੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਾਂ ਕਰ ਦਿੱਤੀਆਂ।ਜਗਮੀਤ ਕੌਰ, ਮੁਸਕਾਨਪ੍ਰੀਤ ਕੌਰ ਅਤੇ ਮਹਿਮਾਂ ਨੇ ਕਵੀਸ਼ਰੀ ਅਤੇ ਕਲੀ ਗਾਇਨ ਵਿੱਚ ਹਿੱਸਾ ਲਿਆ। ਜਦਕਿ ਵਾਰ ਗਾਇਨ ਵਿੱਚ ਕੀਰਤ ਸਿੰਘ, ਪਰਮਜੀਤ ਸਿੰਘ ਅਤੇ ਸੱਤਪੁਰਖ ਨੇ ਹਿੱਸਾ ਲਿਆ ।
ਸੰਗੀਤ ਵਿਭਾਗ ਦੇ ਸਹਾਇਕ ਪ੍ਰੋਫੈਸਰ, ਡਾ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਆਪਣੀ ਕਲਾ ਦੇ ਨਾਲ ਪਹਿਲੇ ਸਥਾਨ ਹਾਸਲ ਕਰਕੇ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦਾ ਨਾਂ ਰੋਸ਼ਨ ਕੀਤਾ ਹੈ।ਉਹਨਾਂ ਨੇ ਕਿਹਾ ਕਿ ਉਹਨਾਂ ਦੀ ਮਿਹਨਤ ਅਤੇ ਲਗਨ ਦਾ ਨਤੀਜ਼ਾ ਹੈ ਕਿ ਉਹਨਾਂ ਨੂੰ ਜਿਲ੍ਹਾ ਪੱਧਰੀ ਯੁਵਕ ਮੇਲੇ ਵਿਚ ਚੰਗੀ ਪੇਸ਼ਕਾਰੀ ਵਿਖਾਉਣ ਦਾ ਮੌਕਾ ਮਿਲਿਆ ਹੈ।ਇਸ ਪ੍ਰੋਗਰਾਮ ਦਾ ਆਯੋਜਨ ਅੰਮ੍ਰਿਤਸਰ ਵਿਖੇ ਮਾਈ ਭਾਗੋ ਪੋਲੀਟੈਕਨਿਕ ਕਾਲਜ ਫਾਰ ਗਰਲਜ਼ ਵਿਖੇ ਕਰਵਾਇਆ ਗਿਆ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪੋ੍ਰ. ਡਾ. ਜਸਪਾਲ ਸਿੰਘ ਸੰਧੂ ਅਤੇ ਡੀਨ ਵਿਦਿਆਰਥੀ ਭਲਾਈ ਪ੍ਰੋ. ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ ਨੇ ਜੇਤੂ ਵਿਦਿਆਰਥੀ ਕਲਾਕਾਰਾਂ ਨੂੰ ਵਧਾਈ ਦੇਂਦਿਆ ਕਿਹਾ ਕਿ ਉਹ ਸੰਗੀਤ ਨਾਲ ਹੋਰ ਵੀ ਜੁੜਨ ਤਾਂ ਜੋ ਯੂਨੀਵਰਸਿਟੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਹੁੰਦੇ ਸੰਗੀਤ ਮੁਕਾਬਲਿਆਂ ਵਿੱਚ ਵੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਨਾਂ ਉੱਚਾ ਕਰ ਸਕਣ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …