Friday, July 11, 2025

‘ਆਪ’ ਵਲੰਟੀਅਰਾਂ ਵਲੋਂ ਲੋਕ ਸਭਾ ਚੋਣਾਂ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਜਾਰੀ

ਭੀਖੀ, 20 ਮਾਰਚ (ਕਮਲ ਜ਼ਿੰਦਲ) – ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਖੁਡੀਆਂ ਦੇ ਚੋਣ ਪ੍ਰਚਾਰ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਕਮਰ ਕੱਸ ਲਈ ਗਈ ਹੈ।ਇਸੇ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਪੁਰਾਣੇ ਅਤੇ ਸੀਨੀਅਰ ਵਲੰਟੀਅਰ ਮਾਸਟਰ ਵਰਿੰਦਰ ਸੋਨੀ ਦੁਆਰਾ ਪਿੰਡ ਖੀਵਾ ਕਲਾਂ ਵਿਖੇ ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ।ਉਹਨਾਂ ਕਿਹਾ ਕਿ ਪੰਜਾਬ ਵਿਚੋਂ 13 ਦੀਆਂ 13 ਸੀਟਾਂ ਆਮ ਆਦਮੀ ਪਾਰਟੀ ਵੱਡੇ ਫਰਕ ਨਾਲ ਜਿੱਤੇਗੀ।ਉਹ ਪਾਰਟੀ ਵਲੋਂ ਐਲਾਨੇ ਗਏ ਉਮੀਦਵਾਰ ਗੁਰਮੀਤ ਸਿੰਘ ਖੁਡੀਆਂ ਦੇ ਚੋਣ ਪ੍ਰਚਾਰ ਵਿੱਚ ਦਿਨ ਦਿਨ ਰਾਤ ਮਿਹਨਤ ਕਰਨਗੇ।ਉਹਨਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੁਆਰਾ ਲੋਕ ਹਿੱਤਾਂ ਲਈ ਕੰਮ ਲਗਾਤਾਰ ਜਾਰੀ ਹਨ।
ਇਸ ਮੌਕੇ ਅਮਨਦੀਪ ਸਿੰਘ, ਗੁਰਜੰਟ ਸਿੰਘ ਭੀਖੀ, ਗੁਰਚਰਨ ਸਿੰਘ, ਰਸ਼ਮ ਸਿੰਘ, ਗੁਰਚਰਨ ਸਿੰਘ, ਮੱਖਣ ਸਿੰਘ, ਰਾਜਵਿੰਦਰ ਸਿੰਘ, ਸੱਤੂ ਸਿੰਘ, ਜੀਵਨ ਸਿੰਘ, ਭਿੰਦਰ ਸਿੰਘ ਪਾਰਟੀ ਵਰਕਰ ਹਾਜ਼ਰ ਸਨ।

Check Also

ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ …