Friday, July 26, 2024

ਸਾਬਕਾ ਰਾਜਦੂਤ ਸੰਧੂ ਨੂੰ ਭਾਜਪਾ ਪ੍ਰਧਾਨ ਨੱਢਾ ਤੇ ਕੇਂਦਰੀ ਮੰਤਰੀਆਂ ਨੇ ਦਿੱਤੀਆਂ ਸ਼ੁਭਕਾਮਨਾਵਾਂ

ਅੰਮ੍ਰਿਤਸਰ/ਨਵੀਂ ਦਿਲੀ, 20 ਮਾਰਚ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਅਮਰੀਕਾ `ਚ ਭਾਰਤ ਦੇ ਸਾਬਕਾ ਰਾਜਦੂਤ ਸਰਦਾਰ ਤਰਨਜੀਤ ਸਿੰਘ ਸੰਧੂ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ ਨੱਢਾ, ਕੇਂਦਰੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਅਤੇ ਸਿੱਖਿਆ ਤੇ ਹੁਨਰ ਵਿਕਾਸ ਅਤੇ ਉਦਮਤਾ ਮੰਤਰੀ ਧਰਮਿੰਦਰ ਪ੍ਰਧਾਨ ਨੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ।ਭਾਜਪਾ ਪ੍ਰਧਾਨ ਜੇ.ਪੀ ਨੱਢਾ ਨੇ ਪਾਰਟੀ ’ਚ ਆਉਣ ’ਤੇ ਸਰਦਾਰ ਸੰਧੂ ਦਾ ਆਪਣੇ ਗ੍ਰਹਿ ਵਿਖੇ ਸਨਮਾਨਿਤ ਕਰਦਿਆਂ ਕਿਹਾ ਕਿ ਪਾਰਟੀ ਉਨ੍ਹਾਂ ਦੀ ਲਿਆਕਤ ਦਾ ਪੂਰਾ ਲਾਹਾ ਲਵੇਗੀ।ਉਨ੍ਹਾਂ ਸਰਦਾਰ ਸੰਧੂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਕਾਸ ਮੁਖੀ ਯੋਜਨਾਵਾਂ ਨੂੰ ਲਾਗੂ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਰਾਹੀਂ ਪੰਜਾਬ ਨੂੰ ਨਵੀਂ ਦਸ਼ਾ ਪ੍ਰਦਾਨ ਕਰਨ ਦੀ ਆਸ ਕੀਤੀ।ਡਾ. ਐਸ. ਜੈਸ਼ੰਕਰ ਨੇ ਮੁਲਾਕਾਤ ਤੋਂ ਬਾਅਦ ਸਰਦਾਰ ਸੰਧੂ ਬਾਰੇ ਟਵੀਟ ਕਰਦਿਆਂ ਕਿਹਾ ਕਿ ਭਾਜਪਾ ਵਿੱਚ ਤੁਹਾਡਾ ਸੁਆਗਤ ਹੈ।ਸਿੱਖਿਆ ਅਤੇ ਹੁਨਰ ਵਿਕਾਸ ਮੰਤਰੀ ਧਰਮਿੰਦਰ ਪ੍ਰਧਾਨ ਨੇ ਖਾਣੇ ਦੀ ਮੇਜ਼ਬਾਨੀ ਕਰਦਿਆਂ ਭਾਜਪਾ ’ਚ ਸ਼ਾਮਲ ਹੋਏ ਸਾਬਕਾ ਡਿਪਲੋਮੈਟ ਤਰਨਜੀਤ ਸਿੰਘ ਸੰਧੂ ਵਲੋਂ ਦੁਪਹਿਰ ਦੇ ਖਾਣੇ ਵਿੱਚ ਸ਼ਮੂਲੀਅਤ ਕਰਨ ‘ਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ।
ਸਾਬਕਾ ਡਿਪਲੋਮੈਟ ਤਰਨਜੀਤ ਸਿੰਘ ਸੰਧੂ ਦੇ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਪੰਜਾਬ ਭਾਜਪਾ ਦੇ ਇੰਚਾਰਜ਼ ਵਿਜੈ ਰੁਪਾਨੀ, ਭਾਜਪਾ ਦੇ ਕੇਂਦਰੀ ਸਕੱਤਰ ਤੇ ਸਹਿ ਇੰਚਾਰਜ਼ ਡਾ. ਨਰਿੰਦਰ ਸਿੰਘ ਰੈਣਾ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ, ਪੰਜਾਬ ਭਾਜਪਾ ਦੇ ਸੰਗਠਨ ਮੰਤਰੀ ਮੰਥਰੀ ਨਿਵਾਸੁਲੂ, ਭਾਜਪਾ ਓ.ਬੀ.ਸੀ ਮੋਰਚਾ ਦੇ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ, ਜਿਲ੍ਹਾ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਗੁਰਪ੍ਰਤਾਪ ਸਿੰਘ ਟਿੱਕਾ ਸਮੇਤ ਸਥਾਨਿਕ ਲੀਡਰਸ਼ਿਪ ਨੇ ਵੀ ਸਵਾਗਤ ਕੀਤਾ ਹੈ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …