Saturday, December 21, 2024

ਵਾਟਰ ਟਰੀਟਮੈਂਟ ਪਲਾਂਟ ਵੱਲਾ ‘ਚ ਮੈਡੀਕਲ ਕੈਂਪ ਲਗਾਇਆ

ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ) – ਅੱਜ ਵਾਟਰ ਟਰੀਟਮੈਂਟ ਪਲਾਂਟ ਵੱਲਾ ਵਿਖੇ ਨਗਰ ਨਿਗਮ ਅੰਮ੍ਰਿਤਸਰ ਅਤੇ ਐਲ.ਐਂਡ.ਟੀ ਕੰਪਨੀ ਵਲੋਂ ਮੈਡੀਕਲ ਕੈਂਪ ਲਗਾਇਆ ਗਿਆ।ਮੈਡੀਕਲ ਕੈਂਪ ਵਿੱਚ ਇੰਡੀਅਨ ਰੈਡ ਕਰਾਸ ਸੁਸਾਇਟੀ ਅਤੇ ਜਿਲ੍ਹਾ ਸਿਹਤ ਸੁਸਾਇਟੀ ਵਲੋਂ ਅੱਖਾਂ, ਛਾਤੀ, ਐਚ.ਆਈ.ਵੀ ਅਤੇ ਆਮ ਸਿਹਤ ਦੀ ਜਾਂਚ ਕੀਤੀ ਗਈ।ਟੀ.ਬੀ ਦੇ ਲੱਛਣਾਂ ਅਤੇ ਖਾਤਮੇ ਬਾਰੇ ਜਾਗਰੂਕਤਾ ਫੈਲਾਈ ਗਈ ਅਤੇ ਖੂਨਦਾਨ ਕੈਂਪ ਵੀ ਲਗਾਇਆ ਗਿਆ।ਐਲ ਐਂਡ ਟੀ ਦੇ ਪ੍ਰੋਜੈਕਟ ਡਾਇਰੈਕਟਰ ਸੰਜੇ ਕੁਮਾਰ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਆਈ.ਏ.ਐਸ ਦੀ ਰਹਿਨੁਮਾਈ ਹੇਠ ਭਵਿੱਖ ਵਿੱਚ ਵੀ ਅਜਿਹੇ ਕੈਂਪ ਲਗਾਉਂਦੇ ਰਹਿਣਗੇ।
ਜਿਕਰਯੋਗ ਹੈ ਕਿ ਕਿ ਵਲਹੱਲਾ ਵਿੱਚ ਨਹਿਰੀ ਪਾਣੀ ਦੇ ਪ੍ਰਾਜੈਕਟ ਤਹਿਤ 440 ਐਮ.ਐਲ.ਡੀ ਦੀ ਸਮਰੱਥਾ ਵਾਲੇ ਵਾਟਰ ਟ੍ਰੀਟਮੈਂਟ ਪਲਾਂਟ ਦੀ ਉਸਾਰੀ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ, ਜਿਸ ਰਾਹੀਂ ਅੰਮ੍ਰਿਤਸਰ ਦੇ ਲੋਕਾਂ ਨੂੰ ਸਵੱਛ ਨਹਿਰੀ ਪਾਣੀ ਵੰਡਿਆ ਜਾਵੇਗਾ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …