Friday, June 21, 2024

ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ

ਸੰਗਰੂਰ, 21 ਮਾਰਚ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇਅ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋ ਦੀ ਬਾਰਵੀਂ ਕਲਾਸ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਪੁੱਤਰੀ ਪਾਲ ਸਿੰਘ ਨੇ ਡੈਮੋਕ੍ਰੇਟਿਕ ਟੀਚਰ ਫਰੰਟ ਦੀ ਪ੍ਰੀਖਿਆ ਦੌਰਾਨ ਸੰਗਰੂਰ ਜਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂਕਿ ਸੁਖਮਨਜੋਤ ਕੌਰ ਪੁੱਤਰੀ ਪਰਮਿੰਦਰ ਸਿੰਘ ਨੇ ਸੰਗਰੂਰ ਜਿਲ੍ਹੇ ਵਿਚੋਂ ਪੰਜ਼ਵਾਂ ਸਥਾਨ ਹਾਸਿਲ ਕੀਤਾ।ਅੱਠਵੀਂ ਜਮਾਤ ਦੀ ਵਿਦਿਆਰਥਣ ਹਰਲੀਨ ਕੌਰ ਪੁੱਤਰੀ ਘਮੰਡਾ ਸਿੰਘ ਨੇ ਸੰਗਰੂਰ ਜਿਲ੍ਹੇ ਵਿੱਚੋਂ ਚੌਥਾ ਸਥਾਨ ਹਾਸਲ ਕਰਕੇ ਆਸ਼ੀਰਵਾਦ ਡੇਅ ਬੋਰਡਿੰਗ ਪਬਲਿਕ ਸਕੂਲ ਦਾ ਨਾਮ ਰੌਸ਼ਨ ਕੀਤਾ।ਬੱਚਿਆਂ ਦੇ ਪੁਜ਼ੀਸ਼ਨਾਂ ਹਾਸਲ ਕਰਨ ‘ਤੇ ਸਕੂਲ ਵਿੱਚ ਬਹੁਤ ਹੀ ਖੁਸ਼ੀ ਦਾ ਮਾਹੌਲ ਪੈਦਾ ਹੋਇਆ।ਸਕੂਲ ਪ੍ਰਿੰਸੀਪਲ ਜਗਸੀਰ ਸਿੰਘ ਨੇ ਬੱਚਿਆਂ ਨੂੰ ਹੋਰ ਜਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਬਾਰਵੀਂ ਜਮਾਤ ਦੇ ਇੰਚਾਰਜ਼ ਵਾਇਸ ਪ੍ਰਿੰਸੀਪਲ ਮੈਡਮ ਗੁਰਮੀਤ ਕੌਰ ਅਤੇ ਅੱਠਵੀਂ ਜਮਾਤ ਦੇ ਇੰਚਾਰਜ ਮੈਡਮ ਸ਼ਹਿਨਾਜ਼ ਨੇ ਉਹਨਾਂ ਅਤੇ ਸਮੂਹ ਸਟਾਫ ਨੂੰ ਵਧਾਈ ਵੀ ਦਿੱਤੀ।

Check Also

ਯਾਦਗਾਰੀ ਹੋ ਨਿਬੜਿਆ ਸਟੱਡੀ ਸਰਕਲ ਵਲੋਂ ਲਗਾਇਆ ਗਿਆਨ ਅੰਜ਼ਨ ਸਮਰ ਕੈਂਪ

ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ ਬਰਨਾਲਾ ਮਾਲੇਰਕੋਟਲਾ …