Tuesday, November 24, 2026

ਸੰਤ ਅਤਰ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸਰਕਾਰੀ ਸਕੂਲਾਂ ਨੂੰ ਵੰਡਿਆ ਜਰੂਰਤ ਦਾ ਸਮਾਨ

ਸੰਗਰੂਰ, 21 ਮਾਰਚ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਵਿਖੇ ਸੰਤ ਬਾਬਾ ਅਤਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ।ਸਰਕਾਰੀ ਪ੍ਰਾਇਮਰੀ ਸਕੂਲ ਬਹਾਦਰਪੁਰ ਸਰਕਾਰੀ ਪ੍ਰਾਇਮਰੀ ਸਕੂਲ ਦੁੱਗਾਂ, ਸਰਕਾਰੀ ਪ੍ਰਾਇਮਰੀ ਸਕੂਲ ਚੰਗਾਲ, ਸਰਕਾਰੀ ਪ੍ਰਾਇਮਰੀ ਸਕੂਲ ਲਿਦੜਾ, ਸਰਕਾਰੀ ਪ੍ਰਾਇਮਰੀ ਸਕੂਲ ਬਡਰੁੱਖਾਂ, ਸਰਕਾਰੀ ਪ੍ਰਾਇਮਰੀ ਸਕੂਲ ਨੱਤ, ਸਰਕਾਰੀ ਪ੍ਰਾਇਮਰੀ ਸਕੂਲ ਕਾਂਝਲਾ, ਸਰਕਾਰੀ ਪ੍ਰਾਇਮਰੀ ਸਕੂਲ ਕੁੰਨਰਾਂ, ਸਰਕਾਰੀ ਪ੍ਰਾਇਮਰੀ ਸਕੂਲ ਕਿਲਾ ਭਰੀਆਂ, ਸਰਕਾਰੀ ਪ੍ਰਾਇਮਰੀ ਸਕੂਲ ਭੰਮਾਬਦੀ ਆਦਿ ਦੇ ਬੱਚਿਆਂ ਦੀ ਪੜ੍ਹਾਈ ਲਈ ਪ੍ਰੋਜੈਕਟ, ਇਨਵਰਟਰ, ਮੇਜ਼ ਕੁਰਸੀਆਂ ਆਦਿ ਸਮਾਨ ਦਿੱਤਾ ਗਿਆ।
ਇਸ ਸਮੇਂ ਸੰਤ ਬਾਬਾ ਸੁਰਜੀਤ ਸਿੰਘ ਸਰਪ੍ਰਸਤ ਸੰਤ ਬਾਬਾ ਦਰਸ਼ਨ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਅੰਗੀਠਾ ਸਾਹਿਬ, ਸੂਬੇਦਾਰ ਸੁਖਵਿੰਦਰ ਸਿੰਘ, ਸੰਤ ਜਸਵਿੰਦਰ ਸਿੰਘ ਹਰੇੜੀ, ਸੁਖਵਿੰਦਰ ਸਿੰਘ ਮੈਨੇਜਰ, ਵੈਦ ਸੁਰਿੰਦਰ ਪਾਲ ਸਿੰਘ ਬਹਾਦਰਪੁਰ, ਦੀਦਾਰ ਸਿੰਘ, ਮੁਖਤਿਆਰ ਸਿੰਘ ਆਦਿ ਹਾਜ਼ਰ ਸਨ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …