Wednesday, August 6, 2025
Breaking News

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਦੋ ਵਿਦਿਆਰਥੀਆਂ ਨੂੰ ਮਿਲੀ 6000-6000 ਦੀ ਸਕਾਲਰਸ਼ਿਪ

ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਦੋ ਵਿਦਿਆਰਥੀਆਂ ਕਨਨ ਗੁਪਤਾ ਅਤੇ ਅੰਗਦਵੀਰ ਸਿੰਘ ਨੂੰ ਦੀਨ ਦਯਾਲ ਸਪਰਸ਼ ਯੋਜਨਾ ਕੇ ਤਹਿਤ ਰਾਸ਼ਟਰੀ ਪੱਧਰ ਦੇ ਸਕਾਲਰਸ਼ਿਪ ਲਈ ਚੁਣਿਆ ਗਿਆ ਹੈ।ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਭਾਰਤ ਸਰਕਾਰ ਸੰਚਾਰ ਮੰਤਰਾਲੇ ਡਾਕ ਵਿਭਾਗ ਵਲੋਂ ਆਯੋਜਿਤ ਪ੍ਰਤੀਯੋਗਿਤਾ ਦਾ ਆਯੋਜਨ ਪਿੱਛਲੇ ਦਿਨੀ ਕਰਵਾਇਆ ਗਿਆ।ਜਿਸ ਤਹਿਤ ਸਕੂਲ ਦੀ ਨੌਵੀਂ ਕਲਾਸ ਦੇ ਵਿਦਿਆਰਥੀ ਕਨਨ ਗੁਪਤਾ ਅਤੇ ਅੰਗਦਵੀਰ ਸਿੰਘ ਦੁਆਰਾ ‘ਫਲੋਰ ਅਤੇ ਫੋਨਾ’ ਵਿਸ਼ੇ ‘ਤੇ ਅਲੱਗ-ਅਲੱਗ ਪ੍ਰੋਜੈਕਟਾਂ ਦਾ ਨਿਰਮਾਣ ਕੀਤਾ ਗਿਆ।ਵਿਦਿਆਰਥੀਆਂ ਨੇ ਭਾਰਤੀ ਡਾਕ ਟਿਕਟਾਂ ਦਾ ਕੋਲਾਜ਼ ਬਣਾ ਕੇ ਇੱਕ ਸੁੰਦਰ ਕਹਾਣੀ ਪੇਸ਼ ਕੀਤੀ।ਪ੍ਰਤੀਯੋਗਿਤਾ ‘ਚ ਦੇਸ਼ ਭਰ ਤੋਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਦੋਵਾਂ ਵਿਦਿਆਰਥੀਆਂ ਦੇ ਪ੍ਰਜੈਕਟਾਂ ਦੀ ਸਕਾਲਰਸ਼ਿਪ ਲਈ ਚੋਣ ਕੀਤੀ ਗਈ ਅਤੇ 6000-6000 ਦੀ ਸਕਾਲਰਸ਼ਿਪ ਕੀਤੀ ਗਈ।
ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੋਵਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਆਰੀਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਕਾਲੇਜ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਵੀ.ਕੇ ਚੋਪੜਾ ਡਾਇਰੈਕਟਰ ਪਬਲਿਕ ਸਕੂਲ ਡੀ.ਏ.ਵੀ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਅਤੇ ਸਕੂਲ਼ ਦੇ ਚੇਅਰਮੈਨ ਡਾ. ਵੀ.ਪੀ ਲਖਨਪਾਲ ਅਤੇ ਮੈਨੇਜਰ ਡਾ. ਰਾਜੇਸ਼ ਕੁਮਾਰ ਨੇ ਵੀ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …