ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਸਾਲ 2024-25 ਦੇ ਸੈਸ਼ਨ ਲਈ ਸਪੋਰਟਸ ਵਿੰਗਜ਼ ਸਕੂਲ ਡੇਅ-
ਸਕਾਲਰ ਰੈਜੀਡੈਂਸ਼ੀਅਲ ਵਿਖੇ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ/ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ 23 ਮਾਰਚ 2024 ਤੱਕ ਕਰਵਾਏ ਜਾ ਰਹੇ ਹਨ।
ਜਿਲ੍ਹਾ ਸਪੋਰਟਸ ਅਫਸਰ ਸੁਖਚੈਨ ਸਿੰਘ ਕਾਹਲੋਂ ਨੇ ਦਸਿਆ ਕਿ ਇਹ ਟਰਾਇਲ ਜਿਲਾ੍ਹ ਅੰਮਿ੍ਰਤਸਰ ਵਿੱਚ ਵੱਖ-ਵੱਖ ਸਥਾਨਾਂ ‘ਤੇ ਜਿਵੇਂ ਕਿ ਖਾਲਸਾ ਕਾਲਜੀਏਟ ਸੀਨੀ: ਸੈਕੰ: ਸਕੂਲ ਵਿੱਚ ਐਥਲੈਟਿਕਸ, ਫੁੱਟਬਾਲ, ਜੂਡੋ, ਹੈਂਡਬਾਲ, ਹਾਕੀ ਅਤੇ ਬਕਸਿੰਗ ਦੇ ਟਰਾਇਲ ਸ:ਸ:ਸ:ਸ ਸਕੂਲ ਛੇਹਰਟਾ ਅੰਮ੍ਰਿਤਸਰ ਵਿਖੇ ਹੋਏ।234 ਲੜਕੇ ਅਤੇ 77 ਲੜਕੀਆਂ ਨੇ ਇਹ ਟਰਾਇਲ ਦਿੱਤੇ।ਉਹਨਾ ਦੱਸਿਆ ਕਿ ਵਿਭਾਗ ਵੱਲੋਂ ਡੇਅ ਸਕਾਲਰ ਵਿੰਗ ਲਈ 440 ਅਤੇ ਰੈਜੀਡੈਂਸ਼ਅਲ ਵਿੰਗ ਲਈ 123 ਸੀਟਾਂ ਅਲਾਟ ਹੋਈਆ ਹਨ।ਚੁਣੇ ਹੋਏ ਖਿਡਾਰੀਆਂ ਨੂੰ ਵਿਭਾਗ ਵਲੋਂ ਰੈਜੀਡੈਂਸ਼ੀਅਲ/ ਡੇਅ-ਸਕਾਲਰ ਵਿੰਗ ਲਈ ਖੁਰਾਕ/ਰਿਫਰੈਸਮੈਂਟ, ਖੇਡ ਸਮਾਨ ਅਤੇ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ।ਟਰਾਇਲਾਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਜਿਲ੍ਹਾ ਅੰਮ੍ਰਿਤਸਰ ਦੇ ਕੋਚਿਾਂ ਵੱਲੋਂ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਈ ਗਈ।ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਵਲੋਂ ਕੋਚਾਂ ਦੀ ਸਲਾਘਾ ਕਰਦੇ ਹੋਏ ਉਨ੍ਹਾਂ ਦੀ ਹੌਸਲਾ ਅਫਜ਼ਜਾਈ ਕੀਤੀ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media