ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਏ ਸਿੱਖ ਵਿਰਾਸਤ ਸੰਸਥਾ ਬਰੈਂਪਟਨ (ਕੈਨੇਡਾ) ਦੇ ਆਗੂ ਕੰਵਰ ਸਿੰਘ ਤੇ ਗੁਰਮਨਪਾਲ ਸਿੰਘ ਨੇ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸਿੱਖ ਮਾਮਲਿਆਂ ਅਤੇ ਧਰਮ ਦੇ ਪ੍ਰਸਾਰ ਪ੍ਰਚਾਰ ਲਈ ਵਿਚਾਰਾਂ ਕੀਤੀਆਂ।ਉਨ੍ਹਾਂ ਨੇ ਜਥੇਦਾਰ ਤੇ ਐਡਵੋਕੇਟ ਧਾਮੀ ਨੂੰ ਸਿੱਖ ਵਿਰਾਸਤ ਸੰਸਥਾ ਵੱਲੋਂ ਕੈਨੇਡਾ ਵਿਚ ਕੀਤੇ ਜਾ ਰਹੇ ਕਾਰਜ਼ਾਂ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਮਿਲ ਰਹੇ ਭਰਵੇਂ ਸਹਿਯੋਗ ਲਈ ਧੰਨਵਾਦ ਕੀਤਾ।ਕੰਵਰ ਸਿੰਘ ਨੇ ਦੱਸਿਆ ਕਿ ਸਿੱਖ ਵਿਰਾਸਤ ਸੰਸਥਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੁੰਦਿਆਂ ਕੈਨੇਡਾ ਅੰਦਰ ਅੰਮ੍ਰਿਤ ਸੰਚਾਰ ਸਮਾਗਮ ਕਰਵਾ ਕੇ ਸੰਗਤਾਂ ਨੂੰ ਸਿੱਖੀ ਨਾਲ ਜੋੜਿਆ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਵਿਰਾਸਤ ਸੰਸਥਾ ਵੱਲੋਂ ਵਿਦੇਸ਼ ਅੰਦਰ ਕੀਤੇ ਜਾ ਰਹੇ ਧਰਮ ਪ੍ਰਚਾਰ ਦੀ ਸ਼ਲਾਘਾ ਕੀਤੀ।ਗਿਆਨੀ ਰਘਬੀਰ ਸਿੰਘ ਤੇ ਪ੍ਰਧਾਨ ਧਾਮੀ ਵੱਲੋਂ ਕੰਵਰ ਸਿੰਘ ਤੇ ਗੁਰਮਨਪਾਲ ਸਿੰਘ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਕੌਰ ਸਿੰਘ, ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਮਨਜੀਤ ਸਿੰਘ ਬੱਪੀਆਣਾ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਆਦਿ ਹਾਜ਼ਰ ਸਨ।
Check Also
ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …