ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਟੀ.ਵੀ.ਐਸ ਕੰਪਨੀ ਵੱਲੋਂ ਇਕ ਮੋਟਰਸਾਈਕਲ ਅਪਾਚੇ ਆਰ.ਆਰ 310 ਭੇਟ ਕੀਤਾ ਗਿਆ।ਜਿਸ ਦੀਆਂ ਚਾਬੀਆਂ ਕੰਪਨੀ ਦੇ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਸੌਂਪੀਆਂ ਗਈਆਂ।ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਟੀ.ਵੀ.ਐਸ ਕੰਪਨੀ ਵੱਲੋਂ ਪਹਿਲਾਂ ਵੀ ਉਸ ਵੱਲੋਂ ਤਿਆਰ ਨਵੇਂ ਵਾਹਨ ਸ੍ਰੀ ਦਰਬਾਰ ਸਾਹਿਬ ਵਿਖੇ ਭੇਟ ਕੀਤੇ ਜਾਂਦੇ ਹਨ।ਇਸੇ ਤਰ੍ਹਾਂ ਹੁਣ ਨਵਾਂ ਲਾਂਚ ਕੀਤਾ ਮੋਟਰਸਾਈਕਲ ਭੇਟਾ ਕਰਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ ਹੈ।ਸਕੱਤਰ ਪ੍ਰਤਾਪ ਸਿੰਘ ਨੇ ਟੀ.ਵੀ.ਐਸ ਕੰਪਨੀ ਦੇ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਕੰਪਨੀ ਵੱਲੋਂ ਅਰਵਿੰਦ ਗੁਪਤਾ, ਐਸ.ਐਸ ਜੌਹਰੀ, ਸੁਚੇਤ ਤਿਆਗੀ, ਗੁਰਪ੍ਰੀਤ ਸਿੰਘ, ਅੰਕੁਰ, ਪ੍ਰਭਾਤ ਟੀ.ਵੀ.ਐਸ ਮੋਟਰ ਵੱਲੋਂ ਉਪਕਾਰ ਸਿੰਘ, ਜੈਦੀਪ ਸਿੰਘ ਛਾਬੜਾ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …