ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਚੱਲ ਰਹੇ ਸਹਿਯੋਗ (ਹਾਫ ਵੇਅ ਹੋਮ)
ਨਾਰੀ ਨਿਕੇਤਨ ਕੰਪਲੈਕਸ ਅੰਮ੍ਰਿਤਸਰ ਵਿਖੇ ਰਹਿ ਰਹੀਆਂ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਹੋਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਸੰਸਥਾ ਵਿੱਚ ਰਹਿ ਰਹੀਆਂ ਸਹਿਵਾਸਣਾਂ ਨੇ ਡਾਂਸ ਪੇਸ਼ ਕੀਤਾ।ਇਸ ਤੋਂ ਇਲਾਵਾ ਸਹਿਵਾਸਣਾਂ ਵਲੋਂ ਆਪਣੇ ਹੱਥੀਂ ਤਿਆਰ ਕੀਤੇ ਸਮਾਨ ਦੀ ਪ੍ਰਦਰਸ਼ਨੀ ਲਗਾਈ ਗਈ।ਮਾਨਯੋਗ ਪ੍ਰਿੰਸੀਪਲ ਮੈਜਿਸਟਰੇਟ ਸ੍ਰੀ ਹਿਮਾਸ਼ੂ ਅਰੋੜਾ ਜੁਵਨਾਇਲ ਜਸਟਿਸ ਬੋਰਡ ਅੰਮ੍ਰਿਤਸਰ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।ਇਸ ਮੋਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀਮਤੀ ਮੀਨਾ ਦੇਵੀ, ਮੈਂਬਰ ਜੇ.ਜੇ.ਬੀ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ. ਲੋਕਲ ਡੋਨਰਜ਼, ਸਟਾਫ ਜਿਲ੍ਹਾ ਸਮਾਜਿਕ ਸੁਰੱਖਿਆ ਦਫਤਰ, ਮੈਂਬਰ ਜੈਸ਼ੀ ਮਾਨ ਸਕੂਲ, ਸੁਪਰਡੈਂਟ ਹੋਮ ਮਿਸ ਸਵਿਤਾ ਰਾਣੀ ਅਤੇ ਸ੍ਰੀਮਤੀ ਰਜਿੰਦਰ ਕੋਰ ਮੋਜ਼ੂਦ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media