ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ ਵਿੱਚ ਕਾਲੇ ਧਨ ਤੇ
ਹਵਾਲਾ ਨਕਦੀ ਆਦਿ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਵੱਲੋਂ ਇਨਕਮ ਟੈਕਸ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਜਿੰਮੇਵਾਰੀ ਦਿੱਤੀ ਗਈ ਹੈ।ਇਸ ਲਈ ਚੋਣ ਕਮਿਸ਼ਨ ਵਲੋਂ ਖਰਚਾ ਨਿਗਰਾਨੀ ਵਿੱਚ ਇਨਕਮ ਟੈਕਸ ਵਿਭਾਗ ਦੀ ਭੂਮਿਕਾ ਰੱਖੀ ਗਈ ਹੈ।ਇਨਕਮ ਟੈਕਸ ਵਿਭਾਗ ਵੱਲੋਂ ਆਪਣੇ ਚੰਡੀਗੜ੍ਹ ਦਫਤਰ ਸਥਿਤ 24 ਘੰਟੇ ਸੱਤੇ ਦਿਨ ਚੱਲਣ ਵਾਲੇ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ।ਇਹ ਕੰਟਰੋਲ ਰੂਮ ਕਮਰਾ ਨੰਬਰ ਜੀ-2 ਗਰਾਊਂਡ ਫਲੋਰ ਆਯਕਰ ਭਵਨ ਸੈਕਟਰ 17-ਈ ਚੰਡੀਗੜ੍ਹ ਵਿਖੇ ਸਥਾਪਿਤ ਕੀਤਾ ਗਿਆ ਹੈ।ਇਸ ਦਾ ਟੋਲ ਫ੍ਰੀ ਨੰਬਰ 18001802141 ਅਤੇ ਵਟਸਐਪ ਨੰਬਰ 7589166713 ਹੈ।ਇਹ ਕੰਟਰੋਲ ਰੂਮ ਚੋਣਾਂ ਵਿੱਚ ਕਾਲੇ ਧਨ, ਹਵਾਲਾ ਤੇ ਨਗਦੀ ਪ੍ਰਵਾਹ ਆਦਿ ਸਬੰਧੀ ਸ਼ਿਕਾਇਤਾਂ ਸੁਣੇਗਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media