Monday, September 14, 2026

ਬਾਬਾ ਅਜੈਬ ਸਿੰਘ ਮੱਖਣਵਿੰਡੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 23 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਅਜੈਬ ਸਿੰਘ ਮੱਖਣਵਿੰਡੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰਧਾਨ ਧਾਮੀ ਨੇ ਕਿਹਾ ਕਿ ਬਾਬਾ ਅਜੈਬ ਸਿੰਘ ਦਾ ਕਾਰ ਸੇਵਾ ਕਾਰਜ਼ਾਂ ਵਿੱਚ ਵੱਡਾ ਯੋਗਦਾਨ ਰਿਹਾ ਹੈ।ਇਨ੍ਹਾਂ ਨੇ ਗੁਰੂ ਘਰਾਂ ਦੀਆਂ ਸੇਵਾਵਾਂ ਵਿਚ ਵੱਡੇ ਕਾਰਜ਼ ਕੀਤੇ ਹਨ।ਐਡਵੋਕੇਟ ਧਾਮੀ ਨੇ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਬਾਬਾ ਅਜੈਬ ਸਿੰਘ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਪ੍ਰਤਾਪ ਸਿੰਘ ਨੇ ਵੀ ਬਾਬਾ ਅਜੈਬ ਸਿੰਘ ਮੱਖਣਵਿੰਡੀ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …