Saturday, July 27, 2024

ਹਲਕਾ ਦੱਖਣੀ ਦੇ ਰਿਟਰਨਿੰਗ ਅਫ਼ਸਰ ਨੇ ਸੈਕਟਰ ਅਫ਼ਸਰਾਂ ਨੂੰ ਈ.ਵੀ.ਐਮ ਮਸ਼ੀਨ ਦੀ ਦਿੱਤੀ ਸਿਖਲਾਈ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ-2024 ਲਈ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਰਿਟਰਨਿੰਗ ਅਫਸਰ-ਕਮ-ਨਗਰ ਨਿਗਮ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਨੇ ਹਲਕੇ ਦੇ ਸਮੂਹ ਸੈਕਟਰ ਅਫਸਰਾਂ ਨੂੰ ਈ.ਵੀ.ਐਮ ਮਸ਼ੀਨਾਂ ਦੀ ਵਿਸਥਾਰਪੂਰਵਕ ਸਿਖਲਾਈ ਦਿੱਤੀ।ਉਨਾਂ ਨੇ ਦੱਸਿਆ ਕਿ ਇਸ ਮਸ਼ੀਨ ਵਿੱਚ ਕਿਹੜੀਆਂ ਮੁਸ਼ਕਿਲਾਂ ਆ ਸਕਦੀਆਂ ਹਨ।ਦੱਖਣੀ ਹਲਕੇ ਦੇ ਸੈਕਟਰ ਅਫਸਰਾਂ ਵਿੱਚ ਨਗਰ ਨਿਗਮ ਦੇ ਐਕਸੀਅਨ, ਏਟੀਪੀ, ਐਸ.ਡੀ.ਓ, ਬਿਲਡਿੰਗ ਇੰਸਪੈਕਟਰ, ਜੇ.ਈ ਅਤੇ ਹੋਰ ਅਧਿਕਾਰੀ ਸ਼ਾਮਲ ਹਨ।ਮਾਸਟਰ ਟਰੇਨਰ ਐਗਜ਼ੀਕਿਊਟਿਵ ਐਸ.ਪੀ ਸਿੰਘ ਨੇ ਈ.ਵੀ.ਐਮ ਮਸ਼ੀਨ ਚਲਾਉਣ ਬਾਰੇ ਦੱਸਿਆ।
ਰਿਟਰਨਿੰਗ ਅਫ਼ਸਰ ਸੁਰਿੰਦਰ ਸਿੰਘ ਨੇ ਕਿਹਾ ਕਿ ਸਾਰੇ ਸੈਕਟਰ ਅਫ਼ਸਰਾਂ ਦਾ ਟੈਸਟ 27 ਮਾਰਚ ਦਿਨ ਬੁੱਧਵਾਰ ਨੂੰ ਲਿਆ ਜਾਵੇਗਾ।ਟੈਸਟ ਪੂਰੀ ਤਰ੍ਹਾਂ ਸਫ਼ਲ ਹੋਣ ਤੋਂ ਬਾਅਦ ਸਾਰੇ ਸੈਕਟਰ ਅਫ਼ਸਰ ਦੱਖਣੀ ਵਿਧਾਨ ਸਭਾ ਹਲਕੇ ਦੇ ਪ੍ਰੀਜ਼ਾਈਡਿੰਗ ਰਿਟਰਨਿੰਗ ਅਫ਼ਸਰ ਅਤੇ ਅਸਿਸਟੈਂਟ ਪ੍ਰੋਜੈਕਟਿੰਗ ਰਿਟਰਨਿੰਗ ਅਫ਼ਸਰ ਨੂੰ ਅਗਲੇਰੀ ਸਿਖਲਾਈ ਦੇਣਗੇ।ਉਨਾਂ ਕਿਹਾ ਕਿ ਫੋਟੋ ਪਛਾਣ ਪੱਤਰ ਤੋਂ ਇਲਾਵਾ 12 ਹੋਰ ਦਸਤਾਵੇਜ਼ ਵੋਟਿੰਗ ਲਈ ਮਾਨਤਾ ਪ੍ਰਾਪਤ ਹਨ।
ਰਿਟਰਨਿੰਗ ਅਫਸਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਵੋਟਿੰਗ ਲਈ ਫੋਟੋ ਸ਼ਨਾਖਤੀ ਕਾਰਡ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਦੀ ਲੋੜ ਹੈ।ਸਰਕਾਰੀ ਦਸਤਾਵੇਜ਼ ਨੂੰ ਪਛਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਜਾਂਦੀ ਹੈ।ਇਹ ਦਸਤਾਵੇਜ਼ ਦਿਖਾ ਸਕਦੇ ਹਨ, ਪਰ ਵਿਅਕਤੀ ਦਾ ਨਾਮ ਵੋਟਰ ਸੂਚੀ ਵਿੱਚ ਹੋਣਾ ਚਾਹੀਦਾ ਹੈ।ਅਜਿਹੇ ਵੋਟਰ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕ/ਡਾਕਘਰ ਫੋਟੋ ਵਾਲੀ ਪਾਸਬੁੱਕ, ਕਿਰਤ ਮੰਤਰਾਲੇ ਦੀ ਯੋਜਨਾ ਤਹਿਤ ਜਾਰੀ ਕੀਤਾ ਗਿਆ ਹੈਲਥ ਸਮਾਰਟ ਕਾਰਡ, ਡ੍ਰਾਈਵਿੰਗ ਲਾਇਸੈਂਸ, ਪੈਨ ਕਾਰਡ, ਐਨ.ਪੀ.ਆਰ ਤਹਿਤ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਵਾਲਾ ਪੈਨਸ਼ਨ ਦਸਤਾਵੇਜ਼, ਕੇਂਦਰ / ਰਾਜ ਸਰਕਾਰਾਂ / ਜਨਤਕ ਖੇਤਰ ਦੇ ਵਿਭਾਗਾਂ ਅਤੇ ਸੀਮਤ ਕੰਪਨੀਆਂ ਦੁਆਰਾ ਆਪਣੇ ਕਰਮਚਾਰੀਆਂ ਨੂੰ ਜਾਰੀ ਕੀਤੇ ਸੇਵਾ ਪਛਾਣ ਪੱਤਰ, ਸੰਸਦ ਮੈਂਬਰਾਂ, ਵਿਧਾਇਕਾਂ ਨੂੰ ਜਾਰੀ ਕੀਤੇ ਪਛਾਣ ਪੱਤਰ ਅਤੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਭਾਰਤ ਸਰਕਾਰ ਦੁਆਰਾ ਜਾਰੀ ਕੀਤੇ ਗਏ ਵਿਸ਼ੇਸ਼ ਅਪੰਗਤਾ ਪਛਾਣ ਪੱਤਰ ਦਿਖਾ ਕੇ ਵੀ ਵੋਟਰ ਆਪਣੀ ਪਾ ਸਕਦਾ ਹੈ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …