ਭੀਖੀ, 23 ਮਾਰਚ (ਕਮਲ ਜ਼ਿੰਦਲ) – ਨੈਸ਼ਨਲ ਕਾਲਜ ਭੀਖੀ ਦਾ ਤਿੰਨ ਰੋਜ਼ਾ ਸਲਾਨਾ ਵਿਦਿਅਕ ਟੂਰ ਮਨੀਕਰਨ ਸਾਹਿਬ, ਮਨਾਲੀ, ਕਸੌਲ, ਸ਼ਿਲੋਂਗ ਵੈਲੀ ਹਿਮਾਚਲ ਪ੍ਰਦੇਸ਼ ਲਿਜਾਇਆ ਗਿਆ।ਕਾਲਜ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਹਰਬੰਸ ਦਾਸ ਬਾਵਾ ਨੇ ਕਿਹਾ ਕਿ ਪੜਾਈ ਦੇ ਨਾਲ ਨਾਲ ਟੂਰ ਵੀ ਲਿਜਾਏ ਜਾਣੇ ਚਾਹੀਦੇ ਹਨ।ਜਿਸ ਦਾ ਵਿਦਿਆਰਥੀ ਜੀਵਨ ਵਿਚ ਵਿਸ਼ੇਸ਼ ਮਹੱਤਵ ਹੈ।ਇਸ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ।ਕਾਲਜ ਦੇ ਤਿੰਨ ਰੋਜ਼ਾ ਵਿਦਿਅਕ ਟੂਰ ਵਿੱਚ ਬੀ.ਏ, ਬੀ.ਸੀ.ਏ, ਬੀ.ਕਾਮ ਅਤੇ ਮਾਸਟਰ ਡਿਗਰੀ ਕਲਾਸਾਂ ਦੇ ਵਿਦਿਆਰਥੀ ਸ਼ਾਮਲ ਸਨ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰੋ. ਸ਼ੰਟੀ ਕੁਮਾਰ ਦੀ ਦੇਖ-ਰੇਖ ਹੇਠ ਲਿਜਾਇਆ ਗਿਆ।
ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜੀ, ਪ੍ਰੋ. ਹਰਬੰਸ ਸਿੰਘ, ਪ੍ਰੋ. ਮਤਵਾਲ ਸਿੰਘ, ਪ੍ਰੋ. ਸੁਖਪਾਲ ਕੌਰ, ਪ੍ਰੋ. ਕੁਲਦੀਪ ਕੌਰ,ਪ੍ਰੋ ਬਲਵਿੰਦਰ ਕੌਰ ਹਾਜ਼ਰ ਸਨ।ਟੂਰ ਦੌਰਾਨ ਵਿਦਿਆਰਥੀਆਂ ਨੇ ਸੀਲੋਂਗ ਵੈਲੀ ਬਰਫ਼ ਦੇ ਕੁਦਰਤੀ ਦ੍ਰਿਸ਼ ਅਤੇ ਹਿਮਾਚਲ ਦੀਆਂ ਵਾਦੀਆਂ ਦਾ ਅਨੰਦ ਮਾਣਿਆ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …