ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨਾਲ ਅੱਜ ਫਰੂਟ ਐਂਡ ਵੈਜੀਟੇਬਲ
ਮਰਚੈਂਟਸ ਯੂਨੀਅਨ ਦੇ ਵਫ਼ਦ ਵਲੋਂ ਮੁਲਾਕਾਤ ਕੀਤੀ ਗਈ।ਵਫ਼ਦ ਨੇ ਅੰਮ੍ਰਿਤਸਰ ਦੀ ਵੱਲਾ ਮੰਡੀ ਦੀਆਂ ਸਮੱਸਿਆਵਾਂ ਸਬੰਧੀ ਚਰਚਾ ਕੀਤੀ।ਯੂਨੀਅਨ ਦੇ ਪ੍ਰਧਾਨ ਚਰਨਜੀਤ ਸਿੰਘ ਬਤਰਾ ਜਨਰਲ ਸਕੱਤਰ ਜਤਿੰਦਰ ਖੁਰਾਣਾ ਅਤੇ ਮੈਂਬਰਾਂ ਇਕਬਾਲ ਸਿੰਘ ਬੱਲੀ, ਜਸਪਾਲ ਸਿੰਘ, ਮੋਹਿਤ ਕੁਮਾਰ ਅਤੇ ਇੰਦਰਬੀਰ ਸਿੰਘ ਬਿੱਲਾ ਨੇ ਸਬਜ਼ੀ ਮੰਡੀ ਵੱਲਾ ਅਤੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਤਰਨਜੀਤ ਸੰਧੂ ਨੂੰ ਜਾਣੂ ਕਰਵਾਇਆ ਅਤੇ ਇਸ ਸਬੰਧੀ ਇਕ ਮੰਗ ਪੱਤਰ ਸੌਂਪਿਆ।ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੀ ਵੱਲਾ ਮੰਡੀ 1975 ਵਿੱਚ ਬਣਾਈ ਗਈ ਸੀ, ਜੋ ਕਿ ਹੁਣ ਨਗਰ ਨਿਗਮ ਦੀ ਹਦੂਦ ਅੰਦਰ ਹੈ।ਆਬਾਦੀ ਦੇ ਵਧਣ ਨਾਲ ਇਲਾਕੇ ਦੀਆਂ ਸੜਕਾਂ ਅਤੇ ਸੀਵਰੇਜ ਦਾ ਨਿਰਮਾਣ ਵੀ ਪ੍ਰਭਾਵਿਤ ਹੋ ਰਿਹਾ ਹੈ।ਇਸ ਸਬਜ਼ੀ ਮੰਡੀ ਦੇ ਆਸ-ਪਾਸ ਹਜ਼ਾਰਾਂ ਵਪਾਰੀ ਆਪਣਾ ਕਾਰੋਬਾਰ ਕਰਦੇ ਹਨ।ਇਹ ਪੰਜਾਬ ਦੀ ਸਭ ਤੋਂ ਵੱਡੀ ਸਬਜ਼਼ੀ ਮੰਡੀ ਹੈ।ਇਸ ਦੇ ਨੇੜੇ ਹੀ ਪਿੰਡ ਵੱਲਾ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਇਤਿਹਾਸਕ ਅਸਥਾਨ ਵੀ ਹੈ।ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨੇ ਵਫ਼ਦ ਨੂੰ ਉਨਾਂ ਦੀਆਂ ਸਮੱਸਿਆਵਾਂ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਹੈ।
Check Also
ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ
ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …
Punjab Post Daily Online Newspaper & Print Media