Sunday, June 21, 2026

ਭਗਤ ਪੂਰਨ ਸਿੰਘ ਜੀ ਨੇ ਸਾਰੀ ਜ਼ਿੰਦਗੀ ਬੇਸਹਾਰਾ ਲੋਕਾਂ ਦੀ ਭਲਾਈ ‘ਚ ਗੁਜ਼ਾਰੀ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 24 ਮਾਰਚ (ਜਗਦੀਪ ਸਿੰਘ) – ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਨਿਸ਼ਕਾਮ ਸੇਵਾ ਦੇ ਪੁੰਜ਼ ਸਨ ਅਤੇ ਉਨਾਂ ਨੇ ਆਪਣੀ ਸਾਰੀ ਜ਼ਿੰਦਗੀ ਬੇਸਹਾਰਾ ਲੋਕਾਂ ਦੀ ਭਲਾਈ ਵਿੱਚ ਗੁਜ਼ਾਰ ਦਿੱਤੀ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਗਤ ਪੂਰਨ ਸਿੰਘ ਪਿੰਗਲਵਾੜਾ ਸੰਸਥਾ ਨਾਲ ਉਹ ਬੜੇ ਲੰਬੇ ਸਮੇਂ ਤੋਂ ਜੁੜੇ ਹੋਏ ਹਨ ਅਤੇ ਉਹ ਪਹਿਲੀ ਵਾਰ ਬਤੌਰ ਆਈ.ਏ.ਐਸ ਟ੍ਰੇਨੀ ਪਿੰਗਲਵਾੜਾ ਵਿਖੇ ਪੁੱਜੇ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੋ ਕੰਮ ਭਗਤ ਪਰਨ ਸਿੰਘ ਨੇ ਕੀਤਾ ਹੈ, ਉਹ ਕੰਮ ਪਰਮਾਤਮਾ ਤੋਂ ਇਲਾਵਾ ਹੋਰ ਕੋਈ ਨਹੀਂ ਕਰ ਸਕਦਾ।ਬਿਨਾਂ ਨਿਰਸਵਾਰਥ ਲੋਕਾਂ ਦੀ ਸੇਵਾ ਕਰਨਾ ਹੀ ਭਗਤ ਜੀ ਦਾ ਮੁੱਖ ਉਦੇਸ਼ ਸੀ ਅਤੇ ਉਨਾਂ ਨੇ ਆਪਣੀ ਸਾਰੀ ਜ਼ਿੰਦਗੀ ਇਸ ਦੇਸ਼ ਦੇ ਲੇਖੇ ਲਾ ਦਿੱਤੀ।ਉਨਾਂ ਕਿਹਾ ਕਿ ਭਗਤ ਪੂਰਨ ਸਿੰਘ ਕਈ ਵਰ੍ਹੇ ਪਹਿਲਾਂ ਵਾਤਾਵਰਨ ਨੂੰ ਬਚਾਉਣ ਦਾ ਸੱਦਾ ਦੇ ਗਏ ਸਨ, ਪਰ ਅਸੀਂ ਉਸ ਨੂੰ ਗੰਭੀਰਤਾ ਨਾਲ ਨਹੀਂ ਲਿਆ।ਇਹ ਸੱਦਾ ਅੱਜ ਸਾਨੂੰ ਹਕੀਕਤ ਵਿੱਚ ਅਪਨਾਉਣ ਦੀ ਲੋੜ ਹੈ ਤਾਂ ਹੀ ਅਸੀਂ ਆਉਣ ਵਾਲੀ ਪੀੜ੍ਹੀਆਂ ਨੂੰ ਸੁਰੱਖਿਅਤ ਬਚਾ ਸਕਾਂਗੇ।ਉਨਾਂ ਕਿਹਾ ਕਿ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੁਨੀਆਂ ਦੀਆਂ ਮਹਾਨ ਸੰਸਥਾਵਾਂ ਵਿਚੋਂ ਇੱਕ ਹੈ ਅਤੇ ਇਨਾਂ ਵਲੋਂ ਵਾਤਾਵਰਨ ਨੂੰ ਬਚਾਉਣ ਲਈ ਲਗਾਈ ਜਾਗ ਅੱਜ ਦੀਵੇ ਬਣ ਕੇ ਲੋਅ ਦੇਣ ਲੱਗੀ ਹੈ।ਡਿਪਟੀ ਕਮਿਸ਼ਨਰ ਨੇ ਪਿੰਗਲਵਾੜੇ ਦਾ ਦੌਰਾ ਕਰਕੇ ਹਰੇਕ ਚੀਜ਼ ਨੂੰ ਬਾਰੀਕੀ ਨਾਲ ਜਾਣਿਆ ਅਤੇ ਆਖਿਆ ਕਿ ਪ੍ਰ਼ਸਾਸ਼ਨ ਹਮੇਸ਼ਾਂ ਹੀ ਇਸ ਸੰਸਥਾ ਦੇ ਸਹਿਯੋਗ ਲਈ ਤਤਪਰ ਰਹੇਗਾ।ਡਾ. ਇੰਦਰਜੀਤ ਕੌਰ ਵਲੋਂ ਡਿਪਟੀ ਕਮਿਸ਼ਂਰ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਡਾ. ਜਗਦੀਪਕ ਸਿੰਘ ਮੀਤ ਪ੍ਰਧਾਨ ਰਾਜਬੀਰ ਸਿੰਘ ਸੁਸਾਇਟੀ ਮੈਂਬਰ, ਪਰਮਿੰਦਰਜੀਤ ਸਿੰਘ ਭੱਟੀ ਪ੍ਰਸ਼ਾਸ਼ਕ, ਡਾ. ਅਮਰਜੀਤ ਸਿੰਘ, ਨਰਿੰਦਰਪਾਲ ਸਿੰਘ, ਜੈ ਸਿੰਘ ਤੇ ਯੋਗੇਸ਼ ਸੂਰੀ ਵੀ ਹਾਜ਼ਰ ਸਨ।

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …