ਸੰਗਰੂਰ, 24 ਮਾਰਚ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਤੋਂ ਮਾਨਤਾ ਪ੍ਰਾਪਤ ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੈਂਡਰੀ ਸਕੂਲ ਸ਼ਾਹਪੁਰ ਰੋਡ ਚੀਮਾ ਮੰਡੀ ਵਿਖੇ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਬਹੁਤ ਸੁੰਦਰ ਲਿਖਾਈ ਕਰਕੇ ਆਪਣੇ ਹੁਨਰ ਦਾ ਪ੍ਰਗਟਾਵਾ ਕੀਤਾ।ਪ੍ਰਿੰਸੀਪਲ ਰਾਕੇਸ਼ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਮੁਕਾਬਲੇ ‘ਚ ਵਿਦਿਆਰਥਣ ਤਾਸ਼ਵੀ, ਮਨਪ੍ਰੀਤ ਕੌਰ, ਗੁਰਲੀਨ ਕੌਰ ਨੇ ਪਹਿਲਾ ਅਮਰਿੰਦਰ ਸਿੰਘ, ਮਹਿਕਪ੍ਰੀਤ ਕੌਰ ਨੇ ਦੂਸਰਾ ਭੂਮਿਕਾ, ਕਿਰਨਜੀਤ ਕੌਰ ਅਤੇ ਵਰਿੰਦਰ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ।ਮੈਡਮ ਕਮਲ ਗੋਇਲ, ਮਨੋਜ ਥਾਮਸ, ਮੈਡਮ ਅਲਫਾਸਾਂ ਥੋਮਸ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਇਨਾਮ ਵੰਡੇ।ਇਸ ਮੌਕੇ ਗੁਰਪ੍ਰੀਤ ਸਿੰਘ, ਦਰਸ਼ਨ ਖਾਨ, ਰਮਨਦੀਪ ਕੌਰ, ਮਨਪ੍ਰੀਤ ਕੌਰ, ਜਸਵੰਤ ਸਿੰਘ, ਸੰਜੀਵ ਕੁਮਾਰ, ਤਜਿੰਦਰ ਕੌਰ, ਮੋਨਾ ਰਾਣੀ ਤੇ ਕਿਰਨਦੀਪ ਕੌਰ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …