Monday, July 8, 2024

ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨੂੰ ਪੀ.ਪੀ.ਐਸ ਸਕੂਲ਼ ਚੀਮਾਂ ਵਿਖੇ ਸ਼ਰਧਾਂਜਲੀ ਭੇਟ

ਸੰਗਰੂਰ, 24 ਮਾਰਚ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਿੰਘ ਨੂੰ ਉਹਨਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।ਸੀਨੀਅਰ ਵਿਦਿਆਰਥੀਆਂ ਦੁਆਰਾ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਸਬੰਧੀ ਭਾਸ਼ਣ, ਕਵਿਤਾਵਾਂ ਤੇ ਗੀਤ ਆਦਿ ਸੁਣਾਏ ਗਏ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਸ਼ਹੀਦ ਭਗਤ ਸਿੰਘ ਜੀ ਦੀ ਜ਼ਿੰਦਗੀ ਬਾਰੇ ਚਾਨਣਾ ਪਾਇਆ।ਉਹਨਾਂ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਅਸੀਂ ਅਜ਼ਾਦੀ ਦੇ ਪਰਵਾਨਿਆਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਜ਼ਾਦੀ ਦਾ ਆਨੰਦ ਮਾਣ ਰਹੇ ਹਾਂ।ਸ਼ਹੀਦਾਂ ਨੇ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਆਪਣੀ ਜ਼ਿੰਦ-ਜਾਨ ਦੇਸ਼ ਦੇ ਨਾਂ ਲਗਾ ਦਿੱਤੀ।ਉਨਾਂ ਕਿਹਾ ਕਿ ਸਾਨੂੰ ਵੀ ਨਿਜਵਾਦ ਨੂੰ ਛੱਡ ਕੇ ਆਪਣੇ ਦੇਸ਼ ਦੀ ਸੇਵਾ ਲਈ ਹਮੇਸ਼ਾਂ ਤਿਆਰ ਰਹਿਣਾ ਚਾਹੀਦਾ ਹੈ।ਇਸ ਮੌਕੇ ਮੈਡਮ ਕਿਰਨਪਾਲ ਕੌਰ, ਪ੍ਰਿੰਸੀਪਲ ਸੰਜੇ ਕੁਮਾਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …