ਅੰਮ੍ਰਿਤਸਰ, 25 ਮਾਰਚ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ।ਸ੍ਰੀ ਦਰਬਾਰ ਸਾਹਿਬ ਵਿਖੇ ਚਲਦੀਆਂ ਸੇਵਾਵਾਂ ਲਈ ਰਾਸ਼ੀ ਦਾ ਇਹ ਚੈਕ ਕੰਪਨੀ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਮਿਨਹਾਸ, ਡਾ. ਗੁਰਪ੍ਰੀਤ ਸਿੰਘ ਮਿਨਹਾਸ ਤੇ ਬੀਬੀ ਸਵਰੀਨ ਕੌਰ ਮਿਨਹਾਸ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਸੌਪਿਆ।ਸਤਬੀਰ ਸਿੰਘ ਨੇ ਕਿਹਾ ਕਿ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ ਅਤੇ ਸੰਗਤਾਂ ਵੱਲੋਂ ਚੱਲ ਰਹੀਆਂ ਸੇਵਾਵਾਂ ਵਿੱਚ ਭੇਟਾਵਾਂ ਅਰਪਨ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਜਾਂਦਾ ਹੈ।ਇਸੇ ਤਹਿਤ ਹੀ ਮਿਨਹਾਸ ਪਰਿਵਾਰ ਵੱਲੋਂ ਆਪਣੀ ਕੰਪਨੀ ਦੀ ਤਰਫੋਂ ਅੱਜ 10 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਭੇਟ ਕੀਤਾ ਗਿਆ ਹੈ।
ਹਰਮਨ ਫਿਨੋਕੇਮ ਲਿਮ. ਕੰਪਨੀ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਖਸ਼ਿਸ ਸਦਕਾ ਹੀ ਉਨ੍ਹਾਂ ਦੇ ਪਰਿਵਾਰ ਵੱਲੋਂ ਗੁਰੂ ਘਰ ਦੀਆਂ ਸੇਵਾਵਾਂ ਵਿੱਚ ਹਿੱਸਾ ਪਾਇਆ ਗਿਆ ਹੈ। ਉਨ੍ਹਾਂ ਅਰਦਾਸ ਕੀਤੀ ਕਿ ਸ੍ਰੀ ਗੁਰੂ ਰਾਮਦਾਸ ਜੀ ਪਰਿਵਾਰ ’ਤੇ ਕਿਰਪਾ ਕਰਕੇ ਇਸੇ ਤਰ੍ਹਾਂ ਸੇਵਾਵਾਂ ਲੈਂਦੇ ਰਹਿਣ।
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਸ੍ਰੀ ਦਰਬਾਰ ਸਾਹਿਬ ਵੱਲੋਂ ਹਰਪ੍ਰੀਤ ਸਿੰਘ ਮਿਨਹਾਸ ਤੇ ਉਨ੍ਹਾਂ ਦੇ ਪਰਿਵਾਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ ਤੇ ਪੁਸਤਕ ਦੇ ਕੇ ਸਨਮਾਨਿਤ ਕੀਤਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …