ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਸਾਬਕਾ ਰਾਜਦੂਤ ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤਰਨਜੀਤ ਸਿੰਘ ਸੰਧੂ ਨੇ ਹੋਲੇ ਮਹੱਲੇ ‘ਤੇ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਬੋਹੜੀ ਸਾਹਿਬ ਕੋਟ ਖ਼ਾਲਸਾ ਵਿਖੇ ਮੱਥਾ ਟੇਕਿਆ ਅਤੇ ਧਾਰਮਿਕ ਦੀਵਾਨ ਵਿੱਚ ਹਾਜ਼ਰੀ ਲਵਾਈ।ਤਰਨਜੀਤ ਸਿੰਘ ਸੰਧੂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਿੰਦਰ ਸਿੰਘ ਛਿੰਦਾ, ਜਨਰਲ ਸਕੱਤਰ ਕੁਲਵੰਤ ਸਿੰਘ ਸਰਕਾਰੀਆ, ਪਰਮਿੰਦਰ ਸੰਧੂ, ਦਵਿੰਦਰ ਸਿੰਘ ਸੰਧੂ, ਮੇਜਰ ਸਿੰਘ ਸਰਕਾਰੀਆ ਵਲੋਂ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।ਭੁਪਿੰਦਰ ਸਿੰਘ ਰੰਧਾਵਾ ਅਤੇ ਸਟੇਜ ਸੈਕਟਰੀ ਪਰਮਿੰਦਰ ਸਿੰਘ ਸੰਧੂ ਨੇ ਕਿਹਾ ਕੇ ਤਰਨਜੀਤ ਸਿੰਘ ਸੰਧੂ ਦੇ ਦਾਦਾ ਤੇਜਾ ਸਿੰਘ ਸਮੁੰਦਰੀ ਨੇ ਗੁਰਦੁਆਰਾ ਸੁਧਾਰ ਲਹਿਰ ਦੀ ਅਗਵਾਈ ਕਰਦਿਆਂ ਲਾਹੌਰ ਜੇਲ੍ਹ ਵਿਖੇ ਸ਼ਹਾਦਤ ਦਿੱਤੀ ਸੀ।ਸਾਬਕਾ ਰਾਜਦੂਤ ਅੰਮ੍ਰਿਤਸਰ ਦੇ ਵਿਕਾਸ ਅਤੇ ਇਥੋਂ ਦੇ ਲੋਕਾਂ ਦੀ ਸੇਵਾ ਨੂੰ ਸਮਰਪਿਤ ਸ਼ਖਸ਼ੀਅਤ ਹਨ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …