Monday, July 14, 2025
Breaking News

ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਖੇ ਬੇਸਿਕ ਕੰਪਿਊਟਰ ਕੋਰਸ ਜਾਰੀ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ 52 ਕੋਰਟ ਰੋਡ ਅੰਮ੍ਰਿਤਸਰ ਅਨੁਸਾਰ ਇਸ ਦਫਤਰ ਅੰਦਰ ਚੱਲ ਰਹੀ ਐਸ.ਵੀ.ਟੀ.ਸੀ ਸੈਂਟਰ ਵਿੱਚ 120 ਘੰਟੇ ਦਾ ਆਈ.ਐਸ.ਓ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਕਰਵਾਇਆ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਹਰ ਸਰਕਾਰੀ ਨੌਕਰੀ ਲਈ ਜਰੂਰੀ ਹੈ।ਇਸ ਕੋਰਸ ਦੇ ਦਾਖਲੇ ਸ਼ੁਰੂ ਹਨ।ਇਹ ਕੋਰਸ ਬਜ਼ਾਰ ਵਿੱਚ ਚੱਲ ਰਹੇ ਕੋਰਸਾਂ ਦੇ ਮੁਕਾਬਲੇ ਬਹੁਤ ਘੱਟ ਫੀਸਾਂ ‘ਤੇ ਚਲਾਇਆ ਜਾਂਦਾ ਹੈ।ਚਾਹਵਾਨ ਉਮੀਦਵਾਰ ਇਸ ਕੋਰਸ ਵਿੱਚ ਦਾਖਲੇ ਲਈ ਦਫਤਰੀ ਸਮੇਂ ਵਿੱਚ ਆ ਕੇ ਜਾਣਕਾਰੀ ਹਾਸਲ ਕਰ ਸਕਦੇ ਹਨ ਜਾਂ ਦਫਤਰ ਦੇ ਫੋਨ ਨੰਬਰ 0183-2212103, 6284432143 ‘ਤੇ ਸੰਪਰਕ ਕਰ ਸਕਦੇ ਹਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …