Monday, September 21, 2026

ਡਾ. ਬਾਲ ਕ੍ਰਿਸ਼ਨ ਦੇ ਦੇਹਾਂਤ ‘ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 27 ਮਾਰਚ (ਜਗਸੀਰ ਲੌਂਗੋਵਾਲ ਸਿੰਘ) – ਪੰਜਾਬੀ ਯੂਨੀਵਰਸਿਟੀ ਦੇ ਡਿਪਟੀ ਕੰਟਰੋਲਰ ਪ੍ਰੀਖਿਆਵਾਂ ਡਾ. ਬਾਲ ਕ੍ਰਿਸ਼ਨ ਦੀ ਅਚਾਨਕ ਮੌਤ ਹੋ ਜਾਣ ਨਾਲ ਅਕਾਦਮਿਕ ਖੇਤਰ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਲੌਂਗੋਵਾਲ ਵਲੋਂ ਉਹਨਾਂ ਦੇ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਕਲੱਬ ਦੇ ਮੈਂਬਰ ਅਤੇ ਕੁਰਕਸ਼ੇਤਰ ਵਿਸ਼ਵ ਵਿਦਿਆਲਿਆ ਅਧਿਆਪਕ ਸੰਘ ਦੇ ਉਪ ਪ੍ਰਧਾਨ ਡਾ. ਹਰਵਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਡਾ. ਬਾਲ ਕ੍ਰਿਸ਼ਨ ਭੌਤਿਕ ਵਿਗਿਆਨ ਵਿਭਾਗ ਵਿੱਚ ਸੇਵਾਵਾਂ ਦੇ ਰਹੇ ਸਨ।ਇਸ ਦੇ ਨਾਲ-ਨਾਲ ਉਹ ਪੰਜਾਬੀ ਯੂਨੀਵਰਸਿਟੀ ਦੇ ਡਿਪਟੀ ਕੰਟਰੋਲਰ ਪ੍ਰੀਖਿਆਵਾਂ ਅਤੇ ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਇੰਚਾਰਜ਼ ਵਜੋਂ ਵੀ ਵਾਧੂ ਕਾਰਜ਼ਭਾਰ ਸੰਭਾਲ਼ ਰਹੇ ਸਨ।ਆਪਣੇ ਆਖਰੀ ਸਮੇਂ ਡਾ. ਬਾਲ ਕ੍ਰਿਸ਼ਨ ਯੂਨੀਵਰਸਿਟੀ ਵਿਖੇ ਪ੍ਰੀਖਿਆ ਸ਼ਾਖਾ ਵਿੱਚਲੇ ਆਪਣੇ ਦਫ਼ਤਰ ਵਿੱਚ ਰੋਜ਼ਾਨਾ ਵਾਂਗ ਕੰਮ-ਕਾਜ਼ ਕਰ ਰਹੇ ਸਨ, ਜਦੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ।ਕਲੱਬ ਦੇ ਮੈਂਬਰਾਂ ਵਲੋਂ ਉਹਨਾਂ ਦੀ ਆਤਮਿਕ ਸਾਂਤੀ ਲਈ ਅਰਦਾਸ ਵੀ ਕੀਤੀ ਗਈ।
ਇਸ ਮੌਕੇ ਕਲੱਬ ਪ੍ਰਧਾਨ ਬਲਵਿੰਦਰ ਸਿੰਘ ਸਿੱਧੂ, ਸਕੱਤਰ ਗੁਰਵਿੰਦਰ ਸਿੰਘ, ਹਰਦੀਪ ਸਿੰਘ ਖਹਿਰਾ, ਚਮਕੌਰ ਸਿੰਘ ਕੌਰੀ, ਡਾ. ਅਮਨ ਸ਼ਰਮਾ, ਸੁਖਵਿੰਦਰ ਸਿੰਘ ਦੁੱਲਟ, ਅਮਨਦੀਪ ਗਿੱਲ ਨਰੇਸ਼ ਗਰਗ ਭਗਵੰਤ ਸਿੰਘ ਦੁੱਲਟ, ਰਾਜੂ ਬੇਦੀ, ਮਨਦੀਪ ਸ਼ਰਮਾ, ਭੁਪਿੰਦਰ ਸ਼ਰਮਾ, ਕਰਮਜੀਤ ਕਾਕਾ, ਵੀਰਪਾਲ ਸਿੰਘ ਤੇ ਅਮਨਦੀਪ ਗਿੱਲ ਆਦਿ ਮੌਜ਼ੂਦ ਰਹੇ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …