Saturday, December 21, 2024

ਖਡੂਰ ਸਾਹਿਬ ਹਲਕੇ ਦੀ ਸੀਟ ਵੱਡੀ ਲੀਡ ਨਾਲ ਜਿੱਤਾਂਗੇ – ਈ.ਟੀ.ਓ

ਈ.ਟੀ.ਓ ਦੀ ਅਗਵਾਈ ਵਿੱਚ ਵਰਕਰਾਂ ਨਾਲ ਹੋਈ ਜੰਡਿਆਲਾ ਗੁਰੂ ਮਿਲਣੀ

ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਸੀਟ ਵੋਟਾਂ ਦੇ ਵੱਡੇ ਫਰਕ ਨਾਲ ਜਿੱਤੇਗੀ ਅਤੇ ਸਭ ਤੋਂ ਵੱਧ ਲੀਡ ਹਲਕਾ ਜੰਡਿਆਲਾ ਗੁਰੂ ਤੋਂ ਮਿਲੇਗੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਵਿਖੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੇ ਹੱਕ ਵਿੱਚ ਕੀਤੀ ਗਈ ਵਰਕਰ ਮਿਲਣੀ ਦੌਰਾਨ ਕੀਤਾ।
ਉਨਾਂ ਦੱਸਿਆ ਕਿ ਅੱਜ ਦੀ ਵਰਕਰ ਮਿਲਣੀ ਇਹ ਸਾਬਿਤ ਕਰਦੀ ਹੈ ਕਿ ਜੰਡਿਆਲਾ ਵਿਚੋਂ ਵੱਡੀ ਲੀਡ ਪ੍ਰਾਪਤ ਹੋਵੇਗੀ।ਉਨਾਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਕੇਵਲ ਝੂਠਾ ਪ੍ਰਚਾਰ ਕਰਨ ਦਾ ਬੀੜਾ ਚੁੱਕਿਆ ਹੋਇਆ ਹੈ।ਪੰਜਾਬ ਦੇ ਲੋਕ ਭਲੀਭਾਂਤ ਜਾਣਦੇ ਹਨ ਕਿ ਇਨਾਂ ਵਿਰੋਧੀ ਪਾਰਟੀਆਂ ਨੇ ਪੰਜਾਬ ਨੂੰ ਲੁੱਟਣ ਤੋਂ ਸਿਵਾਏ ਹੋਰ ਕੋਈ ਕੰਮ ਨਹੀਂ ਕੀਤਾ।ਉਨਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਸਾਡੇ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਨੂੰ ਝੂਠੇ ਮੁਕੱਦਮੇ ਵਿੱਚ ਫਸਾ ਕੇ ਲੋਕ ਸਭਾ ਸੀਟਾਂ ਜਿੱਤਣ ਦੀ ਕੋਸਿਸ਼ ਕਰ ਰਹੀ ਹੈ।ਉਹ ਨਹੀਂ ਜਾਣਦੇ ਕਿ ਉਹ ਕੇਜ਼ਰੀਵਾਲ ਨੂੰ ਤਾਂ ਬੰਦ ਕਰ ਸਕਦੇ ਹਨ, ਪਰ ਉਸ ਦੀ ਸੋਚ ਨੂੰ ਨਹੀਂ।ਉਨਾਂ ਕਿਹਾ ਕਿ ਮੋਦੀ ਨੂੰ ਡਰ ਲਗ ਰਿਹਾ ਹੈ ਕਿ ਕਿਤੇ ਇੰਡੀਆ ਗਠਜੋੜ ਦੀ ਸਰਕਾਰ ਨਾ ਆ ਜਾਵੇ ਤਾਂ ਹੀ ਇਹ ਕੋਝੀਆਂ ਚਾਲਾਂ ਚਲ ਕੇ ਸਾਡੇ ਲੀਡਰਾਂ ਨੂੰ ਝੂਠੇ ਕੇਸਾਂ ਵਿਚ ਫਸਾ ਰਹੇ ਹਨ।
ਮੰਤਰੀ ਈ.ਟੀ.ਓ ਨੇ ਵਿਰੋਧੀਆਂ ਤੇ ਤੰਜ਼ ਕੱਸਦਿਆਂ ਕਿਹਾ ਕਿ ਇਨਾਂ ਨੇ ਪੰਜਾਬ ਦਾ ਕੀ ਸੰਵਾਰਨਾ ਸੀ, ਇਹ ਤਾਂ ਆਪਣੇ ਹੀ ਪਰਿਵਾਰਾਂ ਦਾ ਸੰਵਾਰਦੇ ਰਹੇ ਹਨ।ਮੰਤਰੀ ਈ.ਟੀ.ਓ ਨੇ ਕਿਹਾ ਕਿ ਪੰਜਾਬ ਦੇ ਲੋਕ 13 ਦੀਆਂ 13 ਸੀਟਾਂ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਉਣਗੇ ਅਤੇ ਵਿਰੋਧੀਆਂ ਨੂੰ ਕਰਾਰਾ ਜਵਾਬ ਦੇਣਗੇ।ਉਨਾਂ ਦੇਸ਼ ਦੇ ਲੋਕਾਂ ਨੂੰ ਅਪੀਲ ਕੀਤੀ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟਾਂ ਪਾ ਕੇ ਫਿਰਕਾਪ੍ਰਸਤ, ਭ੍ਰਿਸ਼ਟ ਭਾਜਪਾ ਨੂੰ ਕੇਂਦਰੀ ਸੱਤਾ ਤੋਂ ਬਾਹਰ ਕਰਨ।
ਇਸ ਵਰਕਰ ਮਿਲਣੀ ਵਿੱਚ ਮਾਤਾ ਸੁਰਿੰਦਰ ਕੌਰ, ਸਤਿੰਦਰ ਸਿੰਘ, ਚੇਅਰਮੈਨ ਸੁਬੇਦਾਰ ਛਨਾਖ਼ ਸਿੰਘ, ਗੁਰਵਿੰਦਰ ਸਿੰਘ, ਨਰੇਸ਼ ਪਾਠਕ, ਜੰਡਿਆਲਾ ਗੁਰੂ ਦੇ ਬਲਾਕ ਪ੍ਰਧਾਨ, ਸੋਸ਼ਲ ਮੀਡੀਆ ਇੰਚਾਰਜ਼, ਸਾਰੇ ਵਿੰਗਾਂ ਦੇ ਕੋਅਰਡੀਨੇਟਰ ਤੋਂ ਇਲਾਵਾਂ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।

 

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …