ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਆਉਦੇ ਪੰਜਾਬ ਸਰਕਾਰ ਸਿੱਖਿਆ ਬੋਰਡ ਵਲੋਂ ਪ੍ਰੀਖਿਆ ਲਈ 30 ਮਾਰਚ 2024 ਨੂੰ ਸਵੇਰੇ 10.00 ਵਜੇ ਤੋਂ 1.00 ਵਜੇ ਤੱਕ ਦੇ ਸ਼ੈਸਨ ਵਿੱਚ ਬੋਰਡ ਵਲੋਂ ਸਕੂਲਾਂ ਵਿੱਚ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠੇ ਹੋਣ ‘ਤੇ ਪੂਰਨ ਪਾਬੰਦੀ ਲਾਉਣ ਦਾ ਇੱਕ ਤਰਫਾ ਹੁਕਮ ਪਾਸ ਕੀਤਾ ਹੈ।
ਅੱਜ ਜਾਰੀ ਬਿਆਨ ਵਿੱਚ ਉਨਾਂ ਦੱਸਿਆ ਕਿ ਅਜਿਹੇ ਸਕੂਲਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ 03, ਸਰਕਾਰੀ ਗਰਲਜ਼ ਸੀਨੀਅਰ ਮੈਕੰਡਰੀ ਸਕੂਲ ਅਜਨਾਲਾ, ਕਾਮਰੇਡ ਅੱਛਰ ਸਿੰਘ ਛੀਨਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਸ਼ ਛੀਨਾ, ਸਰਕਾਰੀ ਕੰਨਿਆ ਸੀਨੀਅਰ ਮੈਕੰਡਰੀ ਸਕੂਲ ਰਾਜਾ ਸਾਂਸੀ, ਗੋਰਮਿੰਟ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰਾਜਾ ਸਾਂਸੀ, ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਨਵਾਂ ਕੋਟ (ਅੰਮ੍ਰਿਤਸਰ), ਸੀਨੀਅਰ ਸੈਕੰਡਰੀ ਰੋਸੀਏਸ਼ਨ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਅੰਮ੍ਰਿਤਸਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜੰਡਿਆਲਾ ਗੁਰੂ, ਸਕੂਲ ਆਫ ਐਮੀਨੈਂਸ ਛੇਹਰਟਾ ਅੰਮ੍ਰਿਤਸਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੁਤਲੀਘਰ ਅੰਮ੍ਰਿਤਸਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕੋਟ ਬਾਬਾ ਦੀਪ ਸਿੰਘ ਅੰਮ੍ਰਿਤਸਰ, ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜੰਡਿਆਲਾ ਗੁਰੂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜੰਡਿਆਲਾ ਗੁਰੂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਅੰਮ੍ਰਿਤਸਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਹਾਂ ਸਿੰਘ ਗੇਟ ਅੰਮ੍ਰਿਤਸਰ, ਖਾਲਸਾ ਕਾਲਜ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਅੰਮ੍ਰਿਤਸਰ, ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ, ਅੰਮ੍ਰਿਤਸਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਰਮਪੁਰਾ ਅੰਮ੍ਰਿਤਸਰ, ਪੀ.ਬੀ.ਐਨ ਸੀਨੀਅਰ ਸੈਕੰਡਰੀ ਸਕੂਲ ਆਊਟਸਾਈਡ ਹਾਲ ਗੇਟ ਅੰਮ੍ਰਿਤਸਰ, ਸੰਤ ਸਿੰਘ ਸੁੱਖਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲ ਬਾਗ ਅੰਮਿਤਸਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਲਚੀਆਂ, ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਦੇ ਪ੍ਰੀਖਿਆਵਾਂ ਕੇਂਦਰ ਸ਼ਾਮਲ ਹਨ।ਇਹ ਹੁਕਮ 30 ਮਾਰਚ 2024 ਸਵੇਰ ਤੋਂ ਸ਼ਾਮ ਤੱਕ ਲਾਗੂ ਰਹੇਗਾ।
Check Also
ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …