Friday, March 28, 2025

ਸ੍ਰੀ ਸੁਖਮਣੀ ਸਾਹਿਬ ਦੇ ਪਾਠ ਨਾਲ ਕੀਤੀ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ

ਭੀਖੀ, 28 ਮਾਰਚ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਨਾਲ ਕੀਤੀ ਗਈ।ਪਾਠ ਦੀ ਆਰੰਭਤਾ ਤਰਕੀਬਨ 08-30 ਸਵੇਰੇ ਕੀਤੀ ਗਈ।ਸਮੂਹ ਸਕੂਲ ਮੈਨੇਜਮੈਂਟ, ਪ੍ਰਿੰਸੀਪਲ, ਸਟਾਫ ਅਤੇ ਬੱਚਿਆਂ ਨੇ ਪਾਠ ਸਰਵਨ ਕੀਤਾ। ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਕਿਹਾ ਕਿ ਸਕੂਲ ਇੱਕ ਅਜਿਹੀ ਜਗ੍ਹਾ ਹੈ, ਜਿਥੇ ਬੱਚਿਆਂ ਨੂੰ ਸਕੂਲੀ ਸਿੱਖਿਆ ਦੇ ਨਾਲ-ਨਾਲ ਨੈਤਿਕ ਸਿੱਖਿਆ ਵੀ ਦਿੱਤੀ ਜਾਂਦੀ ਹੈ ਅਤੇ ਸਾਰੇ ਹੀ ਧਰਮਾਂ ਦਾ ਸਤਿਕਾਰ ਕਰਨਾ ਸਿਖਾਇਆ ਜਾਂਦਾ ਹੈ।
ਇਸ ਮੌਕੇ ਸਕੂਲ ਪ੍ਰਬੰਧ ਸਮਿਤੀ ਦੇ ਪ੍ਰਧਾਨ ਸਤੀਸ਼ ਕੁਮਾਰ, ਪ੍ਰਬੰਧਕ ਅੰਮ੍ਰਿਤਪਾਲ, ਸੀਨੀਅਰ ਵਾਈਸ ਪ੍ਰਧਾਨ ਤਜਿੰਦਰ ਪਾਲ, ਵਾਈਸ ਪ੍ਰਧਾਨ ਪੁਰਸ਼ੋਤਮ ਮੱਤੀ, ਸਰਪ੍ਰਸਤ ਡਾਕਟਰ ਯਸ਼ ਪਾਲ ਸਿੰਗਲਾ, ਮੱਖਣ ਲਾਲ, ਰਾਕੇਸ਼ ਕੁਮਾਰ, ਪਰਮਜੀਤ ਸਿੰਘ, ਪ੍ਰਿੰਸੀਪਲ ਸੰਜੀਵ ਕੁਮਾਰ ਆਦਿ ਮੌਜ਼ੂਦ ਸਨ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …