Saturday, April 12, 2025
Breaking News

ਸ਼ੋ੍ਮਣੀ ਕਮੇਟੀ ਪਤਿਤ ਹੋਏ ਸਿੱਖ ਨੌਜਵਾਨਾਂ ਨੂੰ ਸਿੱਖੀ ਸਰੂਪ ਵਿੱਚ ਲਿਆਏਗੀ -ਬੇਦੀ

Diljit Singh Bedi

ਅੰਮ੍ਰਿਤਸਰ, ੩੧ ਦਸੰਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਤਿਤ ਅਤੇ ਸਿੱਖੀ ਤੋਂ ਬੇਮੁੱਖ ਹੋਏ ਸਿੱਖ ਨੌਜਵਾਨਾਂ ਨੂੰ ਸਿੱਖੀ ਸਰੂਪ ਵਿੱਚ ਲਿਆਏਗੀ।ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਕੁਝ ਅਖ਼ਬਾਰਾਂ ਵਿੱਚ ਛਪੀਆਂ ਖਬਰਾਂ ਦਾ ਖੁਲਾਸਾ ਕਰਦੇ ਹੋਏ ਕਿਹਾ ਕਿ ਸ਼ੋ੍ਰਮਣੀ ਕਮੇਟੀ ਜਬਰੀ ਧਰਮ ਪਰਿਵਰਤਨ ਦੇ ਖਿਲਾਫ਼ ਹੈ, ਪਰ ਜੋ ਸਿੱਖ ਨੌਜਵਾਨ ਅੱਜ ਸਿੱਖੀ ਤੋਂ ਬੇਮੁੱਖ ਹੋ ਕੇ ਪਤਿਤ ਹੋ ਰਹੇ ਹਨ ਤੇ ਨਸ਼ਿਆਂ ਦੀ ਦਲਦਲ ‘ਚ ਫਸੇ ਹਨ ਸ਼ੋ੍ਰਮਣੀ ਕਮੇਟੀ (ਧਰਮ ਪ੍ਰਚਾਰ ਕਮੇਟੀ) ਦੇ ਪ੍ਰਚਾਰਕਾਂ ਰਾਹੀਂ ਪ੍ਰੇਰ ਕੇ ਉਨ੍ਹਾਂ ਨੂੰ ਮੁੜ ਤੋਂ ਸਿੱਖੀ ਸਰੂਪ ਵਿੱਚ ਲਿਆਏਗੀ।
ਉਨ੍ਹਾਂ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੀ ਨੀਂਹ ਰੱਖੀ ਤੇ ਬਾਕੀ ਗੁਰੂ ਸਾਹਿਬਾਨ ਨੇ ਉਨ੍ਹਾਂ ਵੱਲੋਂ ਬਖਸ਼ੀ ਸਿੱਖੀ ਸਰੂਪ ਦੀ ਦਾਤ ਨੂੰ ਗੁਰਬਾਣੀ ਤੇ ਗੁਰਮਤਿ ਦੇ ਪ੍ਰਚਾਰੁਪ੍ਰਸਾਰ ਰਾਹੀਂ ਬਰਕਰਾਰ ਰੱਖਿਆ।ਪਰ ਅੱਜ ਦੀ ਨੌਜਵਾਨ ਪੀੜ੍ਹੀ ਗੁਰੂ ਆਸ਼ੇ ਤੋਂ ਭਟਕ ਕੇ ਆਪਣੀ ਸਿੱਖ ਹੋਣ ਦੀ ਅਸਲੀ ਪਹਿਚਾਣ ਗੁਆ ਰਹੀ ਹੈ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ (ਧਰਮ ਪ੍ਰਚਾਰ ਕਮੇਟੀ) ਦੇ ਪ੍ਰਚਾਰਕਾਂ ਵੱਲੋਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਰ ਪਿੰਡ ਕਸਬੇ ਤੇ ਸ਼ਹਿਰ ਵਿੱਚ ਘਰੁਘਰ ਜਾ ਕੇ ਸਿੱਖੀ ਤੋਂ ਬੇਮੁੱਖ ਹੋਏ ਨੌਜਵਾਨਾਂ ਨੂੰ ਪ੍ਰੇਰਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਸਿੱਖ ਨੌਜਵਾਨਾਂ ਅਤੇ ਅੱਗੋਂ ਹੋਰ ਸਿੱਖੀ ਸਰੂਪ ਵਿੱਚ ਆਉਣ ਵਾਲੇ ਨੌਜਵਾਨਾਂ ਨੂੰ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਨਵਰੀ ਮਹੀਨੇ ਵਿੱਚ ਆਉਣ ਵਾਲੇ ਸਿੱਖੀ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ।

Check Also

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਸ਼ਾਰਟ ਟਰਮ ਕੋਰਸ ਕਰਵਾਇਆ ਗਿਆ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ …

Leave a Reply