Sunday, December 22, 2024

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਨੇ ਸਵਾਮੀ ਵਿਵੇਕਾਨੰਦ ਸੁਭਾਰਤੀ ਯੂਨੀਵਰਸਿਟੀ, ਮੇਰਠ (ਯੂ.ਪੀ) ਵਿਖੇ ਕਿੱਕ ਬਾਕਸਿੰਗ ਦੇ ਕਰਵਾਏ ਗਏ ‘ਅੰਤਰ ਯੂਨੀਵਰਸਿਟੀ ਮੁਕਾਬਲੇ’ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦੇ ਤਮਗੇ ਪ੍ਰਾਪਤ ਕਰਕੇ ਆਪਣੇ ਕਾਲਜ ਤੇ ਜ਼ਿਲੇ ਦਾ ਨਾਮ ਰੌਸ਼ਨ ਕੀਤਾ ਹੈ।
ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਬੀ.ਪੀ.ਐਡ (4 ਸਾਲਾ) ਕੋਰਸ ਦੇ 8 ਸਮੈਸਟਰ ਦੇ ਵਿਦਿਆਰਥੀ ਹਰੀਸ਼ ਤਿਵਾੜੀ ਅਤੇ ਚੌਥੇ ਸਮੈਸਟਰ ਦੀ ਵਿਦਿਆਰਥਣ ਜਗਨੂਰਪ੍ਰੀਤ ਕੌਰ ਦੀ ਚੋਣ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਪਟਿਆਲਾ ਵੱਲੋਂ ਕਿੱਕ ਬਾਕਸਿੰਗ ਟੀਮ ’ਚ ਕੀਤੀ ਗਈ ਸੀ।ਉਨਾਂ ਕਿਹਾ ਕਿ ਉਕਤ ਯੂਨੀਵਰਸਿਟੀ ਵਿਖੇ ਹੋਏ ਅੰਤਰ ਯੂਨੀਵਰਸਿਟੀ ਮੁਕਾਬਲਿਆਂ ’ਚ ਦੇਸ਼ ਭਰ ’ਚੋਂ ਕਰੀਬ 92 ਟੀਮਾਂ ਨੇ ਭਾਗ ਲਿਆ ਸੀ।ਜਿਸ ਵਿਚੋਂ ਉਕਤ ਦੋਵਾਂ ਖਿਡਾਰੀਆਂ ਨੇ ਟੀਮ ਵਲੋਂ ਖੇਡਦਿਆਂ ਆਪਣੀਆਂ ਸ਼੍ਰੋਣੀਆਂ ’ਚ ਕਾਂਸੇ ਦੇ ਤਗਮੇ ਹਾਸਲ ਕੀਤੇ ਹਨ।
ਉਨਾਂ ਕਿਹਾ ਕਿ ਹਰੀਸ਼ ਤਿਵਾੜੀ ਨੇ 69 ਕਿਲੋਗ੍ਰਾਮ ਅਤੇ ਜਗਨੂਰਪ੍ਰੀਤ ਕੌਰ ਨੇ 60 ਕਿਲੋਗ੍ਰਾਮ ਵਰਗ ’ਚ ਭਾਗ ਲਿਆ।ਉਕਤ ਦੋਵੇਂ ਖਿਡਾਰੀਆਂ ਨੇ ਪਹਿਲਾਂ 2022 ਅਤੇ 2023 ’ਚ ਹੋਏ ਨੈਸ਼ਨਲ ਚੈਂਪੀਅਨਸ਼ਿਪ ’ਚ ਸੋਨੇ ਦੇ ਤਮਗੇ ਜਿੱਤੇ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …