Tuesday, April 22, 2025

ਖ਼ਾਲਸਾ ਕਾਲਜ ਵੂਮੈਨ ਵਿਖੇ ‘ਵੁਮੈਨ ਇਨ ਬਿਜ਼ਨਸ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) -ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਕਾਮਰਸ ਕਲੱਬ ਦੇ ਕਾਮਰਸ ਐਂਡ ਮੈਨੇਜਮੈਂਟ ਵਿਭਾਗ ਦੀ ਅਗਵਾਈ ਹੇਠ ਰਿਸਰਚ ਐਂਡ ਡਿਵੈਲਪਮੈਂਟ ਸੈਲ ਅਧੀਨ ਉਤਪਾਦ ਵਿਕਾਸ ਅਤੇ ਨਿਗਰਾਨੀ ਕਮੇਟੀ ਦੇ ਸਹਿਯੋਗ ਨਾਲ ‘ਫੇਮ ਡੀ ਅਫੇਅਰ: ਵੁਮੈਨ ਇਨ ਬਿਜ਼ਨਸ’ ਪੋ੍ਰਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਨਿਰਦੇਸ਼ਾਂ ’ਤੇ ਮਹਿਲਾ ਦਿਵਸ ਨੂੰ ਸਮਰਪਿਤ ਕਰਵਾਏ ਇਸ ਪ੍ਰੋਗਰਾਮ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਅਤੇ ਕਾਲਜ ਦੇ ਸਾਬਕਾ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਡਾ. ਸੁਰਿੰਦਰ ਕੌਰ ਨੇ ਡਾ. ਮਾਹਲ ਦਾ ਸਵਾਗਤ ਕਰਦਿਆਂ ਦੱਸਿਆ ਕਿ ਇਹ ਮੇਲਾ ਵਿਦਿਆਰਥੀਆਂ ਦੇ ਪ੍ਰਬੰਧਨ, ਰਿਟੇਲਿੰਗ, ਮਾਰਕੀਟਿੰਗ ਅਤੇ ਵੇਚਣ ਦੇ ਹੁਨਰ ਦੇ ਨਾਲ-ਨਾਲ ਉੱਦਮੀ ਹੁਨਰ ਨੂੰ ਉਤਸ਼ਾਹਿਤ ਕਰਨ ਲਈ ਆਯੋਜਿਤ ਕੀਤਾ ਗਿਆ ਸੀ।ਉਨ੍ਹਾਂ ਨੇ ਵਿਭਾਗ ਵਲੋਂ ਕੀਤੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕੋਆਰਡੀਨੇਟਰ ਡਾ. ਸੁਮਨ ਨਈਅਰ, ਡਾ. ਰੀਤੂ ਧਵਨ ਅਤੇ ਸੀ.ਐਮ.ਏ ਚਿਤਸਿਮਰਨ ਨੂੰ ਅਜਿਹੇ ਸ਼ਾਨਦਾਰ ਸਮਾਗਮ ਦੇ ਆਯੋਜਨ ਲਈ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੁਆਰਾ ਡੀ.ਆਈ.ਵਾਈ ਪ੍ਰੋਜੈਕਟ, ਰਚਨਾਤਮਕ ਵਿਚਾਰ, ਬਿਸਤਰੇ ਅਤੇ ਟੇਬਲ ਰਨਰਜ਼, ਸਟੇਸ਼ਨਰੀ ਆਈਟਮਾਂ, ਪਾਣੀ ਪੁਰੀ, ਚਾਟ ਪਾਪੜੀ, ਮੌਕਟੇਲ ਆਦਿ ਤੋਂ ਇਲਾਵਾ ਹੋਰ ਬਹੁਤ ਸਾਰੇ ਸਟਾਲ ਲਗਾਏ ਗਏ ਸਨ, ਜਦਕਿ ਮੁੱਖ ਆਕਰਸ਼ਣ ਖੇਡਾਂ ਸਨ।ਉਨ੍ਹਾਂ ਕਿਹਾ ਕਿ ਉਕਤ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਸਬੰਧੀ ਵਿਦਿਆਰਥੀਆਂ ਨੇ ਆਪਣਾ ਅਹਿਮ ਯੋਗਦਾਨ ਪਾਉਂਦਿਆਂ ਖੂਬ ਮਿਹਨਤ ਕੀਤੀ।

Check Also

ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸੁਝਾਵਾਂ ਦੇ ਸਮੇਂ ਵਿੱਚ 20 ਮਈ ਤੱਕ ਕੀਤਾ ਵਾਧਾ

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ …