ਅੰਮ੍ਰਿਤਸਰ, 31 ਦਸੰਬਰ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਸੇਵਾਦਾਰ ਸ. ਬਾਵਾ ਸਿੰਘ ਨੂੰ ਸਰਵਿਸ ਤੋਂ ਸੇਵਾ-ਮੁਕਤ ਹੋਣ ‘ਤੇ ਧਰਮ ਪ੍ਰਚਾਰ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਸ. ਬਾਵਾ ਸਿੰਘ ਨੇ ਸ਼ੋ੍ਰਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਵਿੱਚ ਪੂਰੀ ਸੁਹਿਰਦਤਾ ਨਾਲ ਸੇਵਾ ਨਿਭਾਉਂਦੇ ਹੋਏ ਤਕਰੀਬਨ 32 ਸਾਲ ਸਰਵਿਸ ਕੀਤੀ।ਇਨ੍ਹਾਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸ.ਰਣਜੀਤ ਸਿੰਘ ਵਧੀਕ ਸਕੱਤਰ, ਸ.ਜਗਜੀਤ ਸਿੰਘ ਤੇ ਸ.ਜਸਵਿੰਦਰ ਸਿੰਘ ਦੀਨਪੁਰ ਮੀਤ ਸਕੱਤਰ ਅਤੇ ਸ. ਅਮਰਜੀਤ ਸਿੰਘ ਇੰਚਾਰਜ ਧਰਮ ਪ੍ਰਚਾਰ ਕਮੇਟੀ ਨੇ ਸਾਂਝੇ ਰੂਪ ਵਿੱਚ ਸਿਰੋਪਾਓ, ਲੋਈ, ਸਿਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ.ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਦੌਲਤ ਸਿੰਘ ਸਫ਼ ਸੁਪ੍ਰਿੰਟੈਂਡੈਂਟ, ਸ. ਸਮਸ਼ੇਰ ਸਿੰਘ ਖਜ਼ਾਨਚੀ, ਸ. ਜਸਵਿੰਦਰ ਸਿੰਘ ਚੀਫ ਅਕਾਊਟੈਂਟ, ਬੀਬੀ ਸੁਰਿੰਦਰ ਕੌਰ ਅਕਾਊਟੈਂਟ, ਸ. ਬਲਵਿੰਦਰ ਸਿੰਘ ਇੰਚਾਰਜ ਅਮਲਾ, ਸ. ਵਿਕਰਮਜੀਤ ਸਿੰਘ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਟਾਫ ਹਾਜ਼ਰ ਸੀ।