ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਿਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ‘ਤੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੱਲ ਰਹੀਆਂ ਸਵੀਪ ਗਤੀਵਿਧੀਆਂ ਨੂੰ ਹੋਰ ਤੇਜ਼ ਕਰਦੇ ਹੋਏ ਚੈਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਅੰਮ੍ਰਿਤਸਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਜਿਲ੍ਹੇ ਦੇ 1365 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੈਗਾ ਪੇਰੈਂਟਸ-ਟੀਚਰ ਮੀਟਿੰਗ ਦੌਰਾਨ ਵੋਟ ਪਾਉਣ ਦੇ ਲੋਕਤਾਂਤਰਿਕ ਹੱਕਾਂ ਬਾਰੇ ਜਾਗਰੂਕ ਕੀਤਾ ਗਿਆ।
ਵਿਦਿਆਰਥੀਆਂ ਦੇ ਮਾਪਿਆਂ ਅਤੇ ਮੌਜ਼ੂਦ ਅਧਿਆਪਕਾਂ ਨੇ ਵੋਟ ਪਾਉਣ ਲਈ ਸਹੁੰ ਚੁੱਕੀ।ਮੈਗਾ ਪੇਰੈਂਟਸ-ਟੀਚਰ ਦੌਰਾਨ ਸਕੂਲਾਂ ਵਿੱਚ ਸਥਾਪਿਤ ਕੀਤੇ ਗਏ ਇਲੈਕਟੋਰਲ ਲਿਟਰੇਸੀ ਕਲੱਬਾਂ (ਈ.ਐਲ.ਸੀ) ਦੇ ਇੰਚਾਰਜ਼ ਅਧਿਆਪਕਾਂ ਨੇ ਆਏ ਹੋਏ ਮਾਪਿਆਂ ਨੇ ਨੂੰ ਦੱਸਿਆ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਸਾਨੂੰ ਆਪਣੇ ਵੋਟ ਪਾਉਣ ਦੇ ਹੱਕ ਦਾ ਇਸਤੇਮਾਲ ਕਰਕੇ ਇਸ ਲੋਕਤਾਂਤਰਿਕ ਪ੍ਰਣਾਲੀ ਦਾ ਹਿੱਸਾ ਬਣਨਾ ਚਾਹੀਦਾ ਹੈ।ਦੇਸ਼ ਦਾ ਹਰ ਨਾਗਰਿਕ ਜਿਸ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਵੋਟ ਉਸ ਦਾ ਜ਼ਮਹੂਰੀ ਹੱਕ ਹੈ।ਜਿਕਰਯੋਗ ਹੈ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਸ ਵਾਰ ਵੋਟਰਾਂ ਦੀ ਸਹੂਲਤ ਲਈ ਕਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਚੋਣ ਕਮਿਸ਼ਨ ਵਲੋਂ ਵੋਟਰ ਹੈਲਪਲਾਈਨ ਐਪ ਸੀ-ਵਿਜ਼ਿਲ, ਕੇ.ਵਾਈ.ਸੀ ਐਪ ਅਤੇ ਸਕਸ਼ਮ ਐਪ ਬਣਾਈਆਂ ਗਈਆਂ ਹਨ,ਜਿਹਨਾਂ ਨੂੰ ਆਪਣੇ ਮੋਬਾਈਲ ਫ਼ੋਨ ਤੇ ਡਾਊਨਲੋਡ ਕਰਕੇ ਵੋਟਰ ਹਰ ਲੋੜੀਂਦੀ ਜਾਣਕਾਰੀ ਘਰ ਬੈਠੇ ਹਾਸਲ ਕਰ ਸਕਦੇ ਹਨ।ਚੋਣ ਕਮਿਸ਼ਨ ਵਲੋਂ ਕੀਤੇ ਜਾ ਰਹੇ ਇਹਨਾਂ ਉਪਰਾਲਿਆਂ ਦੀ ਆਏ ਹੋਏ ਮਾਪਿਆਂ ਨੇ ਬਹੁਤ ਸ਼ਲਾਘਾ ਕੀਤੀ ੳੇਤੇ ਉਹਨਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਇਸ ਵਾਰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੋਂ ਜ਼ਰੂਰ ਕਰਣਗੇ।
Check Also
ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਡੀ.ਸੀ ਸੰਦੀਪ ਰਿਸ਼ੀ ਦਾ ਸਵਾਗਤ
ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ …