Monday, September 14, 2026

ਕਾਰਸੇਵਕ ਬਾਬਾ ਮੱਖਣਵਿੰਡੀ ਤੇ ਬਾਬਾ ਤਰਸੇਮ ਸਿੰਘ ਦੇ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਕਾਰਸੇਵਾ ਸੰਪਰਦਾ ਨਾਲ ਸਬੰਧਤ ਬਾਬਾ ਅਜਾਇਬ ਸਿੰਘ ਮੱਖਣਵਿੰਡੀ ਦੇ ਅਚਨਚੇਤ ਸਵਰਗਵਾਸ ਹੋਣ ਅਤੇ ਉਤਰਾਖੰਡ ‘ਚ ਗੁਰਦੁਆਰਾ ਨਾਨਕਮਤਾ ਸਾਹਿਬ ਦੇ ਕਾਰਸੇਵਕ ਬਾਬਾ ਤਰਸੇਮ ਸਿੰਘ ਨੂੰ ਕੁੱਝ ਅਣਪਛਾਤੇ ਹਮਲਾਵਰਾਂ ਵੱਲੋਂ ਹਮਲਾ ਕਰਕੇ ਗੋਲੀਆਂ ਨਾਲ ਮਾਰ ਦੇਣ ‘ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ 14ਵੇਂ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਕਿਹਾ ਗੁਰਦੁਆਰਾ ਨਾਨਕਮਤਾ ਸਾਹਿਬ ਦੇ ਕਾਰਸੇਵਕ ਬਾਬਾ ਤਰਸੇਮ ਸਿੰਘ ਦੀ ਹੱਤਿਆ ਬਾਰੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …