Monday, July 8, 2024

ਸਕੂਲੀ ਵਿਦਿਆਰਥੀਆਂ ਨੇ ਬਣਾਈ ਹਿਊਮਨ ਚੇਨ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੇ ਨਿਦਰੇਸ਼ਾਂ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ-ਕਾਲਜਾਂ ਵਲੋਂ ਚੋਣ ਟੋਲ ਫ੍ਰੀ ਨੰਬਰ 1950 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵਿਦਿਆਰਥੀਆਂ ਵਲੋਂ ਹਿਊਮਨ ਚੇਨ ਬਣਾਈ ਗਈ।
ਮੁੱਖ ਚੋਣ ਦਫ਼ਤਰ ਪੰਜਾਬ ਵਲੋਂ ਵੋਟਰਾਂ ਦੀ ਸਹੂਲੀਅਤ ਲਈ ਟੋਲ ਫ੍ਰੀ ਨੰਬਰ 1950 ਜਾਰੀ ਕੀਤਾ ਗਿਆ ਹੈ, ਜਿਸ ਦੀ ਵਰਤੋਂ ਕਰਕੇ ਆਮ ਵੋਟਰ ਕੋਈ ਵੀ ਜਾਣਕਾਰੀ ਹਾਸਿਲ ਕਰ ਸਕਦਾ ਹੈ।ਜ਼ਿਲ੍ਹੇ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ ਕਰਵਾਏ ਗਏ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਲੋਕਾਂ ਦੀ ਹਿੱਸੇਦਾਰੀ ਨੂੰ ਹੋਰ ਵਧਾਉਣਾ ਹੈ।ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪ੍ਰਣ ਲਿਆ ਕਿ ਉਹ ਆਪਣੇ ਦੇਸ਼ ਦੀਆਂ ਲੋਕਤੰਤਰਿਕ ਪਰੰਪਰਾਵਾਂ ਨੂੰ ਬਣਾਈ ਰੱਖਦਿਆਂ ਵੋਟ ਬਣਵਾਉਣ ਅਤੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨਗੇ।ਅਧਿਆਪਕਾਂ ਵਲੋਂ ਕਈ ਸਕੂਲ਼ਾਂ ਵਿੱਚ ਲੈਕਚਰ ਵੀ ਦਿਤੇ ਗਏ, ਜਿਸ ਵਿਚ ਸਥਾਪਿਤ ਕੀਤੀ ਗਈ ਵੋਟਰ ਹੈਲਪਲਾਈਨ ਐਪ ਅਤੇ 1950 ਟੋਲ ਫ੍ਰੀ ਨੰਬਰ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ।

 

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …