ਅੰਮ੍ਰਿਤਸਰ 29 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਲੋਕ ਭਲਾਈ ਨੀਤੀਆਂ ਤੋਂ ਖੁਸ਼ ਹੋ ਕੇ ਵੱਡੇ ਪੱਧਰ ‘ਤੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਸਰਜਾ ਦੇ ਲੋਕਾਂ ਵਲੋਂ ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਸਮੇਂ ਕੀਤਾ।ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿੱਚ ਹੁਣ ਵਿਰੋਧੀਆਂ ਨੂੰ ਬੂਥ ਲਗਾਉਣ ਲਈ ਵਰਕਰ ਤੱਕ ਵੀ ਨਹੀਂ ਲੱਭਣੇ।ਉਨਾਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ 13 ਸੀਟਾਂ ‘ਤੇ ਬੇਮਿਸਾਲ ਜਿੱਤ ਹਾਸਿਲ ਕਰੇਗੀ।
ਕੈਬਨਿਟ ਮੰਤਰੀ ਈ.ਟੀ.ਓ ਨੇ ਦੱਸਿਆ ਪਿੰਡ ਸਰਜਾ ਦੇ ਆਨੰਦ ਸਿੰਘ ਮੌਜ਼ੂਦਾ ਮੈਂਬਰ ਪੰਚਾਇਤ, ਪ੍ਰਗਟ ਸਿੰਘ, ਨਿਸ਼ਾਨ ਸਿੰਘ, ਹਰਜੀਤ ਸਿੰਘ, ਸਤਨਾਮ ਸਿੰਘ, ਗੁਰਬਾਜ ਸਿੰਘ ਹਰਦੀਪ ਸਿੰਘ, ਕਸ਼ਮੀਰ ਸਿੰਘ, ਦਵਿੰਦਰ ਸਿੰਘ, ਮਨਜੀਤ ਕੌਰ ਮਨੀ ਤੋਂ ਇਲਾਵਾ 100 ਤੋਂ ਵੱਧ ਪਿੰਡ ਵਾਸੀ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਵਿੱਚ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ।ਇਸ ਮੌਕੇ ਭੁਪਿੰਦਰ ਰਮਾਣਾ ਚੱਕ ਤੇ ਗੁਰਮੁੱਖ ਸਰਜਾ ਹਾਜ਼ਰ ਸਨ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …