ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ ਬਿਊਰੋ) – ਭਾਜਪਾ ਨੇ ਆਮ ਆਦਮੀ ਪਾਰਟੀ ਤੋਂ ਬਾਅਦ ਲੋਕ ਸਭਾ ਚੋਣਾਂ ਲਈ ਪੰਜਾਬ ਤੋਂ ਆਪਣੇ 6 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਪਾਰਟੀ ਵਲੋਂ ਅੱਜ ਜਾਰੀ ਕੀਤੀ ਗਈ ਆਪਣੀ ਅੱਠਵੀਂ ਲਿਸਟ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ 11 ਉਮੀਦਵਾਰ ਐਲਾਨੇ ਗਏ ਹਨ।
ਇਹਨਾਂ ਵਿੱਚ ਅੰਮ੍ਰਿਤਸਰ ਤੋਂ ਅਮਰੀਕਾ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ, ਗੁਰਦਾਸਪੁਰ ਤੋਂ ਸੰਨੀ ਦਿਓਲ ਦੀ ਟਿਕਟ ਕੱਟ ਕੇ ਦਿਨੇਸ਼ ਸਿੰਘ ਬੱਬੂ, ਜਲੰਧਰ ਤੋਂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਆਏ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਕਾਂਗਰਸ ਦਾ ਹੱਥ ਛੱਡ ਕੇ ਭਾਜਪਾ ਦਾ ਕਮਲ ਫੜਨ ਵਾਲੇ ਰਵਨੀਤ ਸਿੰਘ ਬਿੱਟੂ, ਫਰੀਦਕੋਟ ਤੋਂ ਸੂਫੀ ਗਾਇਕ ਹੰਸ ਰਾਜ ਹੰਸ ਅਤੇ ਪਟਿਆਲਾ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮ ਪਤਨੀ ਮਹਾਰਾਣੀ ਪ੍ਰਣੀਤ ਕੌਰ ਭਾਜਪਾ ਉਮੀਦਵਾਰ ਬਣਾਏ ਗਏ ਹਨ।ਜਿਕਰਯੋਗ ਹੈ ਕਿ ਸ੍ਰੀਮਤੀ ਪ੍ਰਣੀਤ ਕੌਰ ਹਾਲ ਹੀ ਵਿੱਚ ਭਾਜਪਾ ਵਿੱਚ ਆਏ ਹਨ, ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਭਾਜਪਾ ਦੇ ਹੋ ਚੁੱਕੇ ਹਨ।
Check Also
ਸਰਕਾਰੀ ਆਈ.ਟੀ.ਆਈ ਵਿਖੇ ਰੁਜ਼ਗਾਰ ਮੇਲਾ 17 ਸਤੰਬਰ ਨੂੰ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਤਕਨੀਕੀ ਸਿੱਖਿਆ …