Monday, July 8, 2024

ਭਾਜਪਾ ’ਚ ਹੋਏ ਸ਼ਾਮਿਲ 30 ਪਰਿਵਾਰ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਹਲਕਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਮੰਝ (ਕੱਕੜਾਂ) ਵਿਖੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋਏ 30 ਪਰਿਵਾਰਾਂ ਨੂੰ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਵਾਗਤ ਕੀਤਾ।ਭਾਜਪਾ ਦੇ ਹਲਕਾ ਇੰਚਾਰਜ ਅਤੇ ਕਾਰਜਕਾਰਣੀ ਮੈਂਬਰ ਮੁਖਵਿੰਦਰ ਸਿੰਘ ਮਾਹਲ ਦੀ ਮੌਜ਼ੂਦਗੀ ’ਚ ਛੀਨਾ ਨੇ ਕਿਹਾ ਕਿ ਕਾਂਗਰਸ ਤੇ ਆਪ ਸਰਕਾਰ ਵਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਵੇਖਦਿਆਂ ਹੋਇਆ ਲੋਕਾਂ ਨੂੰ ਭਰਮਾਉਣ ਵਾਸਤੇ ਜੋ ਵਾਅਦੇ ਕੀਤੇ ਜਾ ਰਹੇ ਹਨ।ਉਹ ਸਿਰਫ਼ ਵਾਅਦੇ ਹੀ ਰਹਿ ਜਾਣੇ ਹਨ।ਲੋਕ ਹੁਣ ਦੋਹਾਂ ਪਾਰਟੀਆਂ ਦੇ ਝਾਂਸਿਆਂ ’ਚ ਕਦੇ ਵੀ ਨਹੀਂ ਆਉਣਗੇ।ਉਨ੍ਹਾਂ ਕਿਹਾ ਕਿ ਸ਼ਾਮਿਲ ਹੋਏ ਸਮੂਹ ਵਰਕਰਾਂ ਨੂੰ ਪਾਰਟੀ ਵਲੋਂ ਪੂਰਾ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।
ਛੀਨਾ ਨੇ ਭਗਵੰਤ ਮਾਨ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਆਯੂਸ਼ਮਾਨ, ਸੁਕੰਨਿਆ, ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ, ਅਟਲ ਪੈਨਸ਼ਨ ਯੋਜਨਾ, ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਸਕੀਮ, ਹਿੱਟ ਐਂਡ ਰਨ ਮੋਟਰ ਐਕਸੀਡੈਂਟ ਸਕੀਮ ਦੇ ਪੀੜਤਾਂ ਨੂੰ ਮੁਆਵਜ਼ਾ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ, ਨਵੀਂ ਉਡਾਨ ਸਕੀਮ ਸੀ.ਬੀ.ਐਸ.ਈ ਸਿੰਗਲ ਗਰਲ ਚਾਈਲਡ ਸਕਾਲਰਸ਼ਿਪ ਸਕੀਮ, ਪ੍ਰਧਾਨ ਮੰਤਰੀ ਸੂਰਜ ਘਰ: ਮੁਫਤ ਬਿਜਲੀ ਯੋਜਨਾ, ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ ਹੈ।
ਇਸ ਮੌਕੇ ਸਰਕਲ ਪ੍ਰਧਾਨ ਗੁਰਵਿੰਦਰ ਸਿੰਘ ਬੱਚੀਵਿੰਡ, ਚੋਗਾਵਾਂ ਸਰਕਲ ਇੰਚਾਰਜ ਗੁਰਜੀਤ ਸਿੰਘ ਠੱਠਾ, ਰਮੇਸ਼ ਸਿੰਘ ਅਤੇ ਪਿੰਡ ਵਾਸੀ ਮੌਜੂਦ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …