Sunday, June 23, 2024

ਖ਼ਾਲਸਾ ਕਾਲਜ ਲਾਅ ਵਿਖੇ ਟੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਆਵਾਜਾਈ ਨਿਯਮਾਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਦੇ ਮੰਤਵ ਤਹਿਤ ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਪ੍ਰਧਾਨਗੀ ‘;ਚ ‘ਟੈ੍ਰਫ਼ਿਕ ਨਿਯਮ’ ਬਾਰੇ ਸੈਮੀਨਾਰ ਕਰਵਾਇਆ ਗਿਆ।ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ’ਤੇ ਟੈ੍ਰਫ਼ਿਕ ਐਜ਼ੂਕੇਸ਼ਨ ਸੈਲ ਵਲੋਂ ਆਮ ਜਨਤਾ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਸਬੰਧੀ ਵਿਦਿਆਰਥੀਆਂ ਨੂੰ ਦੱਸਿਆ ਗਿਆ।
ਸਬ ਇੰਸਪੈਕਟਰ ਦਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਮਨੁੱਖੀ ਕਦਰਾਂ-ਕੀਮਤਾਂ, ਵਾਤਾਵਰਣ, ਨਸ਼ਿਆਂ ਤੋਂ ਬਚਣ ਅਤੇ ਟੈ੍ਰਫ਼ਿਕ ਨਿਯਮਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਦਲਜੀਤ ਸਿੰਘ ਅਤੇ ਹੈਡ ਕਾਂਸਟੇਬਲ ਸਲਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਮੋਟਰ ਵਹੀਕਲ ਐਕਟ ਅਤੇ ਟੈ੍ਰਫ਼ਿਕ ਦੇ ਨਿਯਮਾਂ ਪ੍ਰਤੀ ਦੱਸਦਿਆਂ ਓਵਰ ਸਪੀਡ, ਗਲਤ ਡਰਾਈਵਿੰਗ, ਟ੍ਰਿਪਲ ਰਾਈਡਿੰਗ, ਡ੍ਰਿੰਕ ਐਂਡ ਡਰਾਈਵ ਨਾ ਕਰਨ ਦੀ ਅਪੀਲ ਕੀਤੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਮੇਸ਼ਾਂ ਗੱਡੀ ਦੇ ਕਾਗਜ਼ਾਤ ਅਤੇ ਫਸਟ ਏਡ ਕਿਟ ਆਪਣੇ ਕੋਲ ਰੱਖਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੈਲਮੇਟ ਅਤੇ ਸੀਟ ਬੈਲਟ ਦੀ ਵਰਤੋਂ ਕਰਨ ਦੀ ਅਪੀਲ ਕੀਤੀ।ਸੈਮੀਨਾਰ ਦੀ ਸ਼ੁਰੂਆਤ ’ਚ ਵੈਲਕਮ ਸਪੀਚ ਡਾ. ਮੋਹਿਤ ਸੈਣੀ ਵਲੋਂ ਕੀਤੀ ਗਈ।ਆਫ਼ੀਸ਼ੀਏਟਿੰਗ ਪ੍ਰਿੰਸੀਪਲ ਡਾ. ਗੁਨੀਸ਼ਾ ਸਲੂਜਾ ਵਲੋਂ ਦਲਜੀਤ ਸਿੰਘ ਅਤੇ ਸਲਵੰਤ ਸਿੰਘ ਦਾ ਧੰਨਵਾਦ ਕੀਤਾ।
ਇਸ ਮੌਕੇ ਡਾ. ਰਾਸ਼ੀਮਾ ਚੰਗੋਤਰਾ, ਡਾ. ਨਿਧੀ, ਡਾ. ਪੂਰਨਿਮਾ ਖੰਨਾ, ਡਾ. ਦਿਵਿਯਾ ਸ਼ਰਮਾ, ਪ੍ਰੋ: ਜਸਦੀਪ ਸਿੰਘ, ਪ੍ਰੋ: ਉਤਕਰਸ਼ ਸੇਠ, ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

Check Also

ਪੁਲਿਸ ਮੁਲਾਜ਼ਮ ਪਭਜੋਤ ਸਿੰਘ ਦੇ ਬੇਵਕਤੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 22 ਜੂਨ (ਜਗਸੀਰ ਲੌਂਗਵਾਲ) – ਦੇਸ਼ ਭਗਤ ਯਾਦਗਾਰ ਕਮੇਟੀ, ਤਰਕਸ਼ੀਲ ਸੁਸਾਇਟੀ ਪੰਜਾਬ, ਸਲਾਈਟ ਇੰਪਲਾਈਜ਼ …