Tuesday, May 21, 2024

ਪ੍ਰਾਪਰਟੀ ਟੈਕਸ ਜੁਰਮਾਨੇ ਅਤੇ ਵਿਆਜ਼ ਤੋਂ ਬਚਣ ਲਈ ਅਜੇ ਇੱਕ ਦਿਨ ਬਾਕੀ – ਨਿਗਮ ਕਮਿਸ਼ਨਰ

ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ) – ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਅਨੁਸਾਰ ਪਿਛਲੇ ਸਾਲ ਕੁੱਲ 33.56 ਕਰੋੜ ਪ੍ਰਾਪਰਟੀ ਟੈਕਸ ਦੇ ਮੁਕਾਬਲੇ ਨਿਗਮ ਨੇ ਹੁਣ ਤੱਕ ਸਭ ਤੋਂ ਵੱਧ 37.30 ਕਰੋੜ ਰੁਪਏ ਦਾ ਪ੍ਰਾਪਰਟੀ ਟੈਕਸ ਵਸੂਲਿਆ ਹੈ।ਉਨਾਂ ਕਿਹਾ ਕਿ 29, 30 ਅਤੇ 31 ਮਾਰਚ ਨੂੰ ਸਰਕਾਰੀ ਛੁੱਟੀ ਹੋਣ ਦੇ ਬਾਵਜ਼ੂਦ ਨਗਰ ਨਿਗਮ ਦੇ ਮੁੱਖ ਦਫ਼ਤਰ ਰਣਜੀਤ ਐਵੀਨਿਊ ਵਿਖੇ ਸੀ.ਐਫ.ਸੀ ਸੈਂਟਰ ਅਤੇ ਸਾਰੇ ਜ਼ੋਨ ਦਫ਼ਤਰਾਂ `ਤੇ ਪ੍ਰਾਪਰਟੀ ਟੈਕਸ ਦੀ ਵਸੂਲੀ ਕੀਤੀ ਜਾ ਰਹੀ ਹੈ।ਇਸ ਦੇ ਨਾਲ ਹੀ ਪ੍ਰਾਪਰਟੀ ਟੈਕਸ ਆਨਲਾਈਨ ਜਮ੍ਹਾ ਕੀਤਾ ਜਾ ਰਿਹਾ ਹੈ।ਨਿਗਮ ਨੇ 29 ਅਤੇ 30 ਮਾਰਚ ਨੂੰ ਕਰੀਬ 1 ਕਰੋੜ ਰੁਪਏ ਦਾ ਪ੍ਰਾਪਰਟੀ ਟੈਕਸ ਵਸੂਲਿਆ ਹੈ।ਉਨਾਂ ਕਿਹਾ ਕਿ ਜੁਰਮਾਨੇ ਅਤੇ ਵਿਆਜ ਤੋਂ ਬਚਣ ਲਈ ਅਜੇ ਇਕ ਦਿਨ ਬਾਕੀ ਹੈ।31 ਮਾਰਚ ਤੋਂ ਬਾਅਦ ਸਾਲ 2023-24 ਲਈ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਵਾਲਿਆਂ ਨੂੰ 20 ਫੀਸਦੀ ਜੁਰਮਾਨਾ ਅਤੇ ਡੇਢ ਫੀਸਦੀ ਵਿਆਜ (ਪ੍ਰਤੀ ਮਹੀਨਾ) ਦੇਣਾ ਪਵੇਗਾ।ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਵੀ ਲੋਕ ਨਿਗਮ ਦੇ ਮੁੱਖ ਦਫ਼ਤਰ ਰਣਜੀਤ ਐਵੀਨਿਊ ਵਿਖੇ ਸਥਿਤ ਸੀ.ਐਫ.ਸੀ ਸੈਂਟਰ ਅਤੇ ਨਿਗਮ ਦੇ ਸਾਰੇ ਜ਼ੋਨ ਦਫ਼ਤਰਾਂ ਵਿੱਚ ਟੈਕਸ ਜਮ੍ਹਾਂ ਕਰਵਾ ਸਕਦੇ ਹਨ।

Check Also

ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ

ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ …