Wednesday, February 19, 2025

ਗੁ: ਮੱਲ ਅਖਾੜਾ ਵਿਖੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੇ ਕੀਰਤਨ ਦੀ ਛਹਿਬਰ ਲਾਈ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਿਖੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸ੍ਰੀ ਦਰਬਾਰ ਨੇ ਗੁਰਬਾਣੀ ਦਾ ਜਾਪ ਅਤੇ ਸੁਖਮਨੀ ਸਾਹਿਬ ਤੇ ਹੋਰ ਬਾਣੀਆਂ ਦੇ ਸ਼ਬਦ ਗਾਇਨ ਕਰ ਕੇ ਚੱਲ ਰਹੇ ਗੁਰਬਾਣੀ ਪ੍ਰਵਾਹ ਵਿੱਚ ਹਿੱਸਾ ਪਾਇਆ। ਸੁਸਾਇਟੀ ਦੇ ਪ੍ਰਧਾਨ ਅਜੀਤ ਸਿੰਘ, ਬੀਬੀ ਗੁਰਸ਼ਰਨ ਕੌਰ ਨੇ ਸ਼ਬਦ ਕੀਰਤਨ ਰਾਹੀਂ ਹਾਜ਼ਰੀ ਭਰੀ।ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਕਿਹਾ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਵਿਸ਼ੇਸ਼ ਗੁਰਪੁਰਬਾਂ, ਸ਼ਤਾਬਦੀਆਂ ਸਮੇਂ ਇਸੇ ਸੁਸਾਇਟੀ ਨੇ ਨਿਸ਼ਕਾਮ ਸੇਵਾ 6 ਦਹਾਕਿਆਂ ਤੋਂ ਨਿਰੰਤਰ ਜਾਰੀ ਹੈ।ਉਨ੍ਹਾਂ ਨੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਅਜੀਤ ਸਿੰਘ, ਬੀਬੀ ਗੁਰਸ਼ਰਨ ਕੌਰ, ਬੀਬੀ ਸਸਪੰਤ ਕੌਰ ਤੇ ਰਘਬੀਰ ਸਿੰਘ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਹਰਪਾਲ ਸਿੰਘ, ਚਰਨ ਸਿੰਘ, ਗੁਰਦੀਪ ਸਿੰਘ, ਹਰਜੀਤ ਸਿੰਘ ਤੇ ਬਲਜੀਤ ਸਿੰਘ ਆਦਿ ਮੋਜ਼ੂਦ ਸਨ।

Check Also

’47 ਦੀ ਵੰਡ ਤੋਂ ਬਾਅਦ ਪੰਜਾਬ ਟੁਕੜਿਆਂ ਕਰਕੇ ਸੁੰਗੜਿਆ – ਛੀਨਾ

ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਨੇ ਮਨਾਇਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ …