Wednesday, December 4, 2024

ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਬਣਾਈ ਵੋਟਰ ਜਾਗਰੂਕਤਾ ਰੰਗੋਲੀ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਅਗਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਹਿੱਸੇਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਸਥਾਨਕ ਸ੍ਰੀ ਗੁਰੁ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੋਟਰ ਜਾਗਰੂਕਤਾ ਰੰਗੋਲੀ ਬਣਾਈ ਗਈ।ਇਸ ਦਾ ਥੀਮ ‘ਵੋਟ ਕਰ ਅੰਮ੍ਰਿਤਸਰ’ ਸੀ।ਖੂਬਸੂਰਤ ਤਰੀਕੇ ਨਾਲ ਤਿਆਰ ਕੀਤੀ ਗਈ ਇਹ ਰੰਗੋਲੀ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਣ ‘ਚ ਕਾਮਯਾਬ ਰਹੀ।ਜਿਕਰਯੋਗ ਹੈ ਕਿ ਅੰਤਰਰਾਸ਼ਟਰੀ ਹਵਾਈ ‘ਤੇ ਲੋਕਾਂ ਦੀ ਆਮਦ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰ ਜਾਗਰੂਕਤਾ ਦੀ ਇਹ ਨਿਵੇਕਲੀ ਕੋਸ਼ਿਸ਼ ਕੀਤੀ ਗਈ ਹੈ।
ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ)-ਕਮ-ਜਿਲ੍ਹਾ ਸਿੱਖਿਆ ਅਫਸਰ (ਸੈ:ਸਿ ਅਤੇ ਐ.ਸਿ.) ਰਾਜੇਸ਼ ਕੁਮਾਰ ਨੇ ਹਵਾਈ ਅੱਡੇ ਦਾ ਦੌਰਾ ਕਰਨ ਉਪਰੰਤ ਦੱਸਿਆ ਕਿ ਮੁੱਖ ਚੋਣ ਦਫ਼ਤਰ ਪੰਜਾਬ ਵਲੋਂ ਵੋਟਰਾਂ ਦੀ ਸਹੂਲਤ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ।ਜਿਸ ਵਿੱਚ ਵੋਟਰ ਹੈਲਪਲਾਈਨ ਐਪ, ਟੋਲ ਫ਼੍ਰੀ ਨੰਬਰ 1950 ਮੁੱਖ ਹੈ।ਉਹਨਾਂ ਦੱਸਿਆ ਕਿ ਦਿਵਿਆਂਗ ਵੋਟਰਾਂ ਲਈ ਵੀ ਚੋਣ ਕਮਿਸ਼ਨ ਵਲੋਂ ਇਸ ਵਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

Check Also

ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …