Monday, July 14, 2025
Breaking News

ਦਿਵਿਆਂਗ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਢਿਆ ਕੈਂਡਲ ਮਾਰਚ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਅਗਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਦਿਵਿਆਂਗ ਵੋਟਰਾਂ ਦੀ ਹਿੱਸੇਦਾਰੀ ਨੂੰ ਯਕੀਨੀ ਬਣਾਉਣ ਲਈ ਸਥਾਨਕ ਹੈਰੀਟੇਜ ਸਟਰੀਟ ਵਿਖੇ ਕੈਂਡਲ ਮਾਰਚ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਜਿਲ੍ਹਾ ਸਵੀਪ ਆਈਕਾਨ ਦਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਹੈਰੀਟੇਜ ਸਟਰੀਟ ਸਥਿਤ ਮਹਾਰਾਜਾ ਰਣਜੀਤ ਮਿੰਘ ਬੁੱਤ ਤੋਂ ਸ਼ੁਰੂ ਹੋ ਕੇ ਕੈਂਡਲ ਮਾਰਚ ਸ਼ਹੀਦ ਮਦਨ ਲਾਲ ਢੀਂਗਰਾ ਬੁੱਤ ‘ਤੇ ਪਹੁੰਚ ਕੇ ਸਮਾਪਤ ਹੋਇਆ।ਲੋਕਾਂ ਨੇ ਆਪਣੇ ਹੱਥਾਂ ਵਿੱਚ ਤਖਤੀਆਂ ਫ਼ੜੀਆਂ ਹੋਈਆਂ ਸਨ, ਜਿਸ ‘ਤੇ ਵੋਟਰ ਜਾਗਰੂਕਤਾ ਸਬੰਧੀ ਵੱਖ-ਵੱੱਖ ਸਲੋਗਨ ਲਿਖੇ ਹੋਏ ਸਨ।ਸਕੂਲ਼ ਆਫ਼ ਐਮੀਨੈਂਸ ਛੇਹਰਟਾ ਦੇ ਐਨ.ਸੀ.ਸੀ ਕੈਡਿਟਾਂ ਨੇ ਇਸ ਵਾਰ ਸੱਤਰ ਪਾਰ ਵੋਟਰ ਨਾਅਰੇ ਲਗਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ।
ਸਵੀਪ ਆਈਕਾਨ ਦਵਿੰਦਰ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਹਰ ਪੋਲਿੰਗ ਬੂਥ ਤੇ ਰੈਂਪ ਦੀ ਸੁਵਿਧਾ ਨੂੰ ਯਕੀਨੀ ਬਣਾਇਆ ਗਿਆ ਹੈ।ਬੂਥ ਪੱਧਰ ‘ਤੇ ਵਲੰਟੀਅਰਾਂ ਦੀ ਟੀਮ ਵੀ ਤੈਨਾਤ ਕੀਤੀ ਜਾਵੇਗੀ, ਜੋ ਦਿਵਿਆਂਗ ਵੋਟਰਾਂ ਨੂੰ ਵੋਟ ਪਾਉਣ ਦੀ ਪ੍ਰਕਿਰਿਆ ਦੌਰਾਨ ਲੋੜੀਂਦੀ ਸਹਾਇਤਾ ਦੇਵੇਗੀ।ਉਹਨਾਂ ਦੱਸਿਆ ਕਿ ਸਕਸ਼ਮ ਐਪ ਭਾਰਤ ਚੋਣ ਕਮਿਸ਼ਨ ਵਲੋਂ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਬਣਾਈ ਗਈ ਹੈ, ਜਿਸ ਉੱਪਰ ਹਰ ਦਿਵਿਆਂਗ ਵੋਟਰ ਨੂੰ ਆਪਣੇ ਆਪ ਨੂੰ ਰਜਿਸਟਰ ਕਰਨਾ ਚਾਹੀਦਾ ਹੈ।
ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਮੀਨਾ ਦੇਵੀ ਨੇ ਦਿਵਿਆਂਗ ਵੋਟਰਾਂ ਨੂੰ ਅਪੀਲ ਕੀਤੀ ਕਿ ਹਰ ਦਿਵਿਆਂਗ ਵੋਟਰ 1 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਪੋਲਿੰਗ ਵਿੱਚ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਜ਼ਰੂਰ ਕਰਨ।ਇਸ ਮੌਕੇ ਪੀ.ਡਬਲਿਯੂ.ਡੀ.ਕੋਆਰਡੀਨੇਟਰ ਧਰਮਿੰਦਰ ਸਿੰਘ ਹਾਜ਼ਰ ਸਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …